Saturday, August 29, 2026

ਡੀ.ਏ.ਵੀ. ਪਬਲਿਕ ਸਕੂਲ ਨੇ ਜਿੱਤਿਆ ਸੀ.ਬੀ.ਐਸ.ਈ. ਟੇਬਲ ਟੈਨਿਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ

PPN13101412

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ) -ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਟੇਬਲ ਟੈਨਿਸ ਅੰਡਰਸ਼14(ਲੜਕੀਆਂ) ਟੀਮ ਨੇ ਸਿਲਵਰ ਮੈਡਲ ਜਿੱਤਿਆ । ਇਹ ਕਲਸਟਰ ਟੇਬਲ ਟੈਨਿਸ ਚੈਂਪੀਅਨਸ਼ਿਪ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਹੋਇਆ ।  ਇਸ ਟੀਮ ਦੇ ਖਿਡਾਰੀ ਇਸ਼ੀਤਾ ਗੁਪਤਾ, 2. ਪ੍ਰਾਚੀ ਧਵਨ, 3. ਸਿਮਰਤਾ ਸਿੰਘ 4. ਲਾਰੇਨ ਅਰੋੜਾ-ੜੀੀ ਸਨ। ਅੰਡਰਸ਼14 ਲੜਕੀਆਂ ਦੀ ਟੀਮ ਸੀ.ਬੀ.ਐਸ.ਈ. ਨੈਸ਼ਨਲ ਟੇਬਲ ਟੈਨਿਸ ਚੈਂਪੀਅਨਸ਼ਿਪਂ ਵਾਸਤੇ ਚੁਣੀ ਗਈ । ਅੰੰਡਰਸ਼14 ਵਿਅਕਤੀਗਤ ਲੜਕੀਆਂ ਦੀ ਸ਼੍ਰੇਣੀ ਵਿੱਚ ਇਸ਼ੀਤਾ ਗੁਪਤਾਂ ਪਹਿਲੀ ਰਨਰਸ਼ਅਪ ਰਹੀ । ਇਸ ਟੀਮ ਦੇ ਖਿਡਾਰੀ 1. ਹਰਸ਼ਿਤ ਸਰੀਨ, 2. ਸ਼ਿਵਮ ਅਰੋੜਾ, 3. ਦਿਵਿਅਮ ਦੱਤ ਸਨ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਨੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ । ਸਕੂਲ ਦੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਤੇ ਵਧਾਈ ਦਿੰਦਿਆਂ ਕਿਹਾ ਕਿ ਉਹ  ਵਿਦਿਆਰਥੀਆਂ ਦੀ ਖੇਡਾਂ ਵਿੱਚ ਦਿਲਚਸਪੀ ਦੇਖ ਕੇੇ ਬਹੁਤ ਖ਼ੁਸ਼ ਹਨ।ਉਨ੍ਹਾਂ ਨੇ ਕਿਹਾ ਕਿ ਖੇਡਾਂ ਅਨੁਸ਼ਾਸਨ ਵਿੱਚ ਰਹਿਣ ਦੀ ਜਾਚ ਸਿਖਾਉਂਦੀਆਂ ਹਨ ਜੋ ਮਨੁੱਖ ਦੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਮਦਦ ਕਰਦੀਆਂ ਹਨ ਅਤੇ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਕਰਦੀਆਂ ਹਨ ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply