Tuesday, November 24, 2026

ਕੈਬਨਿਟ ਮੰਤਰੀ ਸੋਨੀ ਵੱਲੋਂ ਗੋਕੁਲ ਗਊਸ਼ਾਲਾ ਨੂੰ ਤਿੰਨ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਇਸਕਾਨ ਸੰਸਥਾ ਵੱਲੋਂ ਚਲਾਈ ਜਾ ਰਹੀ ਸ੍ਰੀ ਗੋਕੁਲ ਗਊਸ਼ਾਲਾ ਨੂੰ ਆਪਣੇ ਅਖਿਤਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਇਸ ਸਮੇਂ ਉਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਕਰ ਰਹੀ ਇਸ ਸੰਸਥਾ ਨੂੰ ਉਹਨਾਂ ਨੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਪਹਿਲੀ ਕਿਸ਼ਤ ਵਜੋਂ ਅੱਜ ਤਿੰਨ ਲੱਖ ਦਾ ਚੈਕ ਦਿੱਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਸੋਨੀ ਪਾਸੋਂ ਇਹ ਚੈਕ ਗਊਸ਼ਾਲਾ ਦੇ ਪ੍ਰਧਾਨ ਸ਼ਮਾਨੰਦ ਪ੍ਰਭੂ, ਜੈਦੇਵ ਪ੍ਰਭੂ ਅਤੇ ਅਦਿਤਿਆ ਕੰਧਾਰੀ ਨੇ ਪ੍ਰਾਪਤ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …