Wednesday, August 12, 2026

ਖ਼ਾਲਸਾ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਕਰਵਾ ਰਿਹਾ ਹੈ ਪੜ੍ਹਾਈ – ਪ੍ਰਿੰ. ਗਿੱਲ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੇ ਵਰਤਮਾਨ ਹਾਲਾਤਾਂ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਆਦੇਸ਼ਾਂ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਅਧਿਆਪਕ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਪੜ੍ਹਾਈ ਕਰਵਾਈ ਜਾ ਰਹੀ ਹੈ।
               ਪ੍ਰਿੰ. ਗਿੱਲ ਨੇ ਦੱਸਿਆ ਹੈ ਕਿ ਸਕੂਲ ਫੈਕਲਟੀ ਮੈਂਬਰ ਵੱਖ-ਵੱਖ ਤਰੀਕਿਆਂ ਦੁਆਰਾ ਸਕੂਲ ਵਿਦਿਆਰਥੀਆਂ ਨੂੰ ਸਿਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਨੂੰ ਵੱਟਸਅਪ ਗਰੁੱਪ ਰਾਹੀਂ ਈ-ਬੁਕਸ, ਅਧਿਆਪਕ ਈ-ਨੋਟਸ, ਅਸਾਈਨਮੈਂਟ, ਵਰਕਸ਼ੀਟ, ਸਨੈਪ ਹੋਮਵਰਕ ਐਪਲੀਕੇਸ਼ਨ ਆਦਿ ਰਾਹੀਂ ਅਭਿਆਸ ਸਾਂਝਾ ਕੀਤਾ ਜਾਂਦਾ ਹੈ।
             ਉਨ੍ਹਾਂ ਕਿਹਾ ਕਿ ਆਨਲਾਈਨ ਕਲਾਸਾਂ ਰਾਹੀਂ ਈ ਲੈਕਚਰ ਉਪਲੱਬਧ ਕਰਵਾਉਣ ਅਤੇ ਵਿਦਿਆਰਥੀਆਂ ਦੇ ਸਵਾਲਾਂ ਦਾ ਹੱਲ ਜੂਮ ਐਪਲੀਕੇਸ਼ਨ ਰਾਹੀਂ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਆਨਲਾਈਨ ਵੈਬ ਲਿੰਕਾਂ ਈ-ਲਰਨਿੰਗ ਦੁਆਰਾ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਜਿਵੇਂ ਆਨਲਾਈਨ ਪੇਟਿੰਗ ਮੁਕਾਬਲਾ, ਕਾਵਿ ਪਾਠ ਆਦਿ ਕਰਵਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਸਕੂਲ ਨੇ ਆਨਲਾਈਨ ਦਾਖਲੇ ’ਚ ਵੀ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਇਨ੍ਹਾਂ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੇ ਪੱਧਰ ’ਤੇ ਲਾਭ ਪਹੁੰਚ ਰਿਹਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …