ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਨਾਜ਼ੁਕ ਸਮੇਂ ਵਿੱਚ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰ ਰਹੇ ਮਿਡਲ
ਕਲਾਸ ਦੇ ਜਰੂਰਤਮੰਦ ਪਰਿਵਾਰਾਂ ਨੂੰ ਜਿਥੇ ਆਪਣੇ ਪਰਿਵਾਰਾਂ ਦਾ ਪੇਟ ਭਰਨਾ ਮੁਸ਼ਕਲ ਜਾਪ ਰਿਹਾ ਹੈ, ਉਥੇ ਹੀ ਬਿਜਲੀ ਦੇ ਪਹਾੜ ਵਰਗੇ ਆਏ ਬਿਜਲੀ ਦੇ ਬਿੱਲਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗਰੀਬ ਪਰਿਵਾਰ ਫੰਡ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਠੇਕੇਦਾਰ ਸੁਰੇਸ਼ ਕੁਮਾਰ ਸਿੰਗਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਾੜੀ ਘੜੀ ਵਿੱਚ ਸਭ ਤੋਂ ਵੱਧ ਮੁਸ਼ਕਲਾਂ ਮਿਡਲ ਕਲਾਸ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਆਈਆਂ ਹਨ।ਉਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਮਿਡਲ ਕਲਾਸ ਅਤੇ ਮਜ਼ਦੂਰਾਂ ਦੇ ਬਿਜਲੀ ਬਿੱਲ ਪਹਿਲ ਦੇ ਆਧਾਰ ‘ਤੇ ਮਾਫ ਕਰਨ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਕੁੱਝ ਰਾਹਤ ਮਿਲ ਸਕੇ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media