ਕੁੱਲ ਕਰੋਨਾ ਪਾਜ਼ਟਿਵ 91, ਰਿਕਵਰ 54, ਐਕਟਿਵ ਕੇਸ 33 ਤੇ ਹੁਣ ਤੱਕ ਮੌਤਾਂ ਚਾਰ
ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਸੋਮਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ 3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 91 ਹੋ ਗਈ ਹੈ ।ਦੂਸਰੇ ਪਾਸੇ ਅੱਜ ਜਿਲ੍ਹੇ ਵਿੱਚ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਆਧਾਰ ‘ਤੇ ਨਿਰਧਾਰਤ ਸਮਾਂ ਪੂਰਾ ਕਰਨ ਤੇ 4 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰੋਨਾ ਤੇ ਫਤਿਹ ਪਾਉਣ ਲਈ ਜਿਲ੍ਹਾ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵਲੋਂ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ ਜਿਨ੍ਹਾਂ ਤਿੰਨ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਉਨ੍ਹਾਂ ਵਿੱਚੋਂ ਇੱਕ ਵਿਅਕਤੀ ਪਿਛਲੇ ਦਿਨ੍ਹਾਂ ਦੋਰਾਨ ਪੰਗੋਲੀ ਚੋਕ ਨਜ਼ਦੀਕ ਜਿਸ ਕਰੋਨਾ ਪਾਜ਼ਟਿਵ ਵਿਅਕਤੀ ਦੀ ਮੋਤ ਹੋ ਗਈ ਸੀ, ਉਸ ਦੇ ਸੰਪਰਕ ਲੋਕਾਂ ਵਿੱਚੋਂ ਹੈ।ਇੱਕ ਵਿਅਕਤੀ ਪਿੰਡ ਭਨਵਾਲ ਅਤੇ ਇੱਕ ਵਿਅਕਤੀ ਸਬਜ਼ੀ ਮੰਡੀ ਪਠਾਨਕੋਟ ਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ ਕੇਸ 91 ਹੋ ਗਏ ਹਨ ਜਿਨ੍ਹਾਂ ਵਿੱਚੋਂ 54 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।
ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 33 ਕੇਸ ਕਰੋਨਾ ਪਾਜ਼ਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਜਿਲ੍ਹਾ ਪ੍ਰਸਾਸਨ, ਪੁਲਿਸ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜਿਲ੍ਹਾ ਪਠਾਨਕੋਟ ਦਾ ਹਰੇਕ ਸਰਕਾਰੀ ਵਿਭਾਗ ਵੱਖ-ਵੱਖ ਵਿਭਾਗਾਂ ਵੱਲੋਂ ਟੀਮਾਂ ਬਣਾ ਕੇ ਪਿੰਡ ਪਿੰਡ ਵਿੱਚ ਸਰਵੇ ਵੀ ਕੀਤਾ ਜਾ ਰਿਹਾ ਹੈ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੋਰਿਨਟਾਈਨ ਵੀ ਕੀਤਾ ਜਾ ਰਿਹਾ ਹੈ।