Wednesday, June 17, 2026

ਜਿਲ੍ਹੇ ਵਿੱਚ ਇੱਕ ਕੋਵਿਡ ਪੌਜ਼ਟਿਵ ਕੇਸ ਦੀ ਹੋਈ ਪੁਸ਼ਟੀ

341 ਸੈਂਪਲਾਂ ਦੀ ਰਿਪੋਰਟ ਆਈ ਕੋਵਿਡ ਨੈਗੇਟਿਵ

ਪਟਿਆਲਾ 8 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ 351 ਪੈਡਿੰਗ ਸੈਂਪਲਾਂ ਦੀ ਰਿਪੋਰਟਾਂ ਵਿਚੋਂ 341 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਕੋਵਿਡ ਨੈਗੇਟਿਵ ਆਈ ਹੈ ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਆਏਗੀ।ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਇੱਕ ਪੌਜ਼ਟਿਵ ਕੇਸ ਦੀ ਸੂਚਨਾ ਸਿਵਲ ਸਰਜਨ ਅੰਬਾਲਾ ਤੋਂ ਪ੍ਰਾਪਤ ਹੋਈ ਹੈ।ਪੌਜ਼ਟਿਵ ਕੇਸ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆਂ ਕਿ ਆਗਰਾ ਤੋਂ ਆਪਣੇ ਪਰਿਵਾਰ ਸਮੇਤ ਪਿੰਡ ਖਡੋਲੀ ਬਲਾਕ ਕਾਲੋਮਾਜਰਾ ਵਿਖੇ ਆਪਣੇ ਸਹੁਰੇ ਘਰ ਆਇਆਂ 45 ਸਾਲਾ ਵਿਅਕਤੀ ਜੋ ਕਿ ਆਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿਖੇ ਗਿਆ ਸੀ, ਦਾ ਸਿਵਲ ਹਸਪਤਾਲ ਅੰਬਾਲਾ ਵਿਖੇ ਕਰੋਨਾ ਜਾਂਚ ਲਈ ਲਿਆ ਸੈਂਪਲ ਕੋਵਿਡ ਪੌਜਟਿਵ ਆਇਆ ਹੈ, ਜਿਸ ਦੀ ਸੂਚਨਾ ਸਿਵਲ ਸਰਜਨ ਅੰਬਾਲਾ ਵੱਲੋਂ ਪ੍ਰਾਪਤ ਹੋਈ ਹੈ।
               ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜਟਿਵ ਆਏ ਕੇਸ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫ਼ਟ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਕੰਟੈਕਟ ਟਰੇਸਿੰਗ ਕਰਕੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਮਿਸ਼ਨ ਫ਼ਤਿਹ ਤਹਿਤ ਅੱਜ ਹਰਪਾਲਪੁਰ ਬਲਾਕ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਕਰੋਨਾ ਤੋਂ ਠੀਕ ਹੋਣ ਤੇ ਗਾਈਡ ਲਾਈਨ ਅਨੁਸਾਰ ਆਈਸੋਲੇਸ਼ਨ ਵਾਰਡ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 116 ਹੋ ਗਈ ਹੈ।
                ਡਾ. ਮਲਹੋਤਰਾ ਨੇ ਜਿਲ੍ਹੇ ਦੇ ਹੋਟਲਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਵਪਾਰਕ ਅਦਾਰੇ ਵਿਚ ਜਿੰਨੀ ਵੀ ਲੇਬਰ ਬਾਹਰੀ ਰਾਜਾ ਤੋਂ ਕੰਮ ਕਾਜ ਲਈ ਆ ਰਹੀ ਹੈ, ਉਹ ਇਸ ਦੀ ਸੂਚਨਾ ਜਿਲ੍ਹਾ ਸਿਹਤ ਵਿਭਾਗ ਨੂੰ ਕੰਟਰੋਲ ਰੂਮ ਨੰਬਰ 0175- 5128793 ਜਾਂ 0175-5127793 ਤੇ ਜਰੂਰ ਦੇਣ ਤਾਂ ਜੋ ਉਨ੍ਹਾਂ ਦੇ ਕੋਵਿਡ ਸਬੰਧੀ ਸੈਂਪਲਿੰਗ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਛੁਪਾਉਣ ਵਾਲੇ ਅਦਾਰੇ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗਾਈਡ ਲਾਈਨਜ਼ ਅਨੁਸਾਰ ਕੋਵਿਡ ਤੋਂ ਬਚਣ ਲਈ ਜਨਤਕ ਥਾਵਾਂ ਅਤੇ ਵਾਹਨ ਚਲਾਉਂਦੇ ਜਾਂ ਸਫ਼ਰ ਕਰਦੇ ਹੋਏ ਮਾਸਕ ਪਾਉਣਾ ਅਤੀ ਜ਼ਰੂਰੀ ਹੈ, ਉਲੰਘਣਾ ਕਰਨ ਤੇ ਗਾਈਡ ਲਾਈਨਜ਼ ਅਨੁਸਾਰ ਜੁਰਮਾਨਾ ਹੋਵੇਗਾ।
                 ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਵੀ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 652 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।
               ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 8776 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 143 ਕੋਵਿਡ ਪੌਜਟਿਵ, 7950 ਨੈਗੇਟਿਵ ਅਤੇ 673 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ ਤਿੰਨ ਪੌਜਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 116 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 24 ਹੈ ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …