ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਕਾਦੀਆਂ ਤੋਂ
ਕਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਕਿਸਾਨਵਿੰਗ ਸ਼੍ਰੋਮਣੀ ਅਕਾਲੀ ਦਲ, ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਸ਼ਰਨਜੀਤ ਕੌਰ ਜੀਂਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਗੁਰਦਾਸਪੁਰ, ਰਤਨ ਸਿੰਘ ਜਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ ਸੰਗਤਾਂ 152 ਕੁਇੰਟਲ 90 ਕਿਲੋ ਕਣਕ ਲੈ ਕੇ ਪੁੱਜੀਆਂ। ਕਣਕ ਲੈ ਕੇ ਪੁੱਜੇ ਕਵਲਪ੍ਰੀਤ ਸਿੰਘ ਕਾਕੀ, ਗੁਰਿੰਦਰਪਾਲ ਸਿੰਘ ਗੋਰਾ ਨੂੰ ਸਕੱਤਰ ਮਨਜੀਤ ਸਿੰਘ ਬਾਠ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਸੁਖਬੀਰ ਸਿੰਘ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਅਰਸ਼ਪ੍ਰੀਤ ਸਿੰਘ ਕਾਦੀਆਂ, ਕੁਲਬੀਰ ਸਿੰਘ ਰਿਆੜ ਤੇ ਸੰਗਤਾਂ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media