ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਕਲਿਆਣ ਸੇਨ ਕਲਕੱਤਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਰਣਜੀਤ ਸਿੰਘ ਰਾਣਾ ਰਾਹੀਂ ਇਸ ਰਾਸ਼ੀ ਦਾ ਚੈਕ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ੍ਰੀ ਕਲਿਆਣ ਸੇਨ ਵਾਸੀ ਕਲਕੱਤਾ ਨੇ ਲੰਗਰ ਲਈ ਇਹ ਰਾਸ਼ੀ ਭੇਜੀ ਹੈ।ਰਣਜੀਤ ਸਿੰਘ ਰਾਣਾ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …