Sunday, November 1, 2026

ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ ਤੇ ਬੰਟੀ ਰੋਮਾਣਾ ਦੀ ਨਿਯੁੱਕਤੀ ਦਾ ਸਵਾਗਤ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਐਲਾਨੀ ਗਈ 19 ਮੈਂਬਰੀ ਕੋਰ ਕਮੇਟੀ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਤੇ ਬਲਦੇਵ ਸਿੰਘ ਮਾਨ ਨੂੰ ਦੁਬਾਰਾ ਚੁਣੇ ਜਾਣ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਧਾਨ ਬਣਾਉਣ ਦਾ ਜਿਲ੍ਹਾ ਸੰਗਰੂਰ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ ਹੈ।
                 ਨੌਜਵਾਨ ਯੂਥ ਆਗੂ ਮੱਖਣ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਦਿੱਤੀਆਂ ਜਿੰਮੇਵਾਰੀਆਂ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …