ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਭਲਵਾਨ ਦੇ ਰਹਿਣ ਵਾਲੇ 52 ਸਾਲਾ ਕਿਸਾਨ ਗੁਰਤੇਜ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਸਿਰ ਚੜੇ
ਕਰਜੇ ਤੋਂ ਤੰਗ ਆ ਕੇ ਆਪਣੇ ਹੀ ਖੇਤ ਵਿੱਚ ਗਲ਼ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ ਦੇ ਪੁੱਤਰ ਕੁਲਦੀਪ ਸਿੰਘ ਨੇ ਪੁਲਿਸ ਚੌਕੀ ਭਲਵਾਨ ਵਿਖੇ ਇਸ ਮਾਮਲੇ ਦੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪਾਸ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਪਿਤਾ ਕੋਲ ਕਰੀਬ 23 ਵਿਘੇ ਜ਼ਮੀਨ ਸੀ, ਪ੍ਰੰਤੂ ਬੈਂਕਾਂ ਅਤੇ ਆੜਤੀਏ ਦਾ ਕਾਫੀ ਕਰਜਾ ਹੋਣ ਕਰਕੇ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।ਜਿਸ ਕਾਰਨ ਉਸ ਦੇ ਪਿਤਾ ਨੇ ਗਲ਼ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਥਾਣਾ ਸਦਰ ਧੂਰੀ ਦੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਧੂਰੀ ਵਿੱਚੋਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਪਿੰਡ ਭਲਵਾਨ ਦੇ ਸਰਪੰਚ ਬਲਦੇਵ ਸਿੰਘ ਅਤੇ ਸ਼੍ਰੋਮਣੀ ਕਮੇਟੀ ੇ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media