Wednesday, March 18, 2026

ਜਿਲਾ ਲੁਧਿਆਣਾ ‘ਚ 17 ਹੋਰ ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ

10 ਹੋਰ ਮਰੀਜ਼ ਕੋਵਿਡ 19 ਬਿਮਾਰੀ ਤੋਂ ਹੋਏ ਤੰਦਰੁਸਤ – ਡੀ.ਸੀ

ਲੁਧਿਆਣਾ, 9 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਕੋਰੋਨਾ ਵਾਇਰਸ ਬਿਮਾਰੀ ਨਾਲ ਸੰਬੰਧਤ ਹਨ।ਜਿਨਾਂ ਵਿੱਚੋਂ ਨੂਰਵਾਲਾ ਰੋਡ, ਦਸ਼ਮੇਸ਼ ਨਗਰ, ਕਰਮਾ ਕਲੋਨੀ, ਸਮਰਾਲਾ ਚੌਕ, ਇਸਲਾਮਗੰਜ, ਹਰਗੋਬਿੰਦ ਨਗਰ, ਲਾਡੋਵਾਲ ਨਾਲ ਸੰਬੰਧਤ 1-1 ਮਰੀਜ਼ ਜਦਕਿ 6 ਖੰਨਾ ਨਾਲ, 2 ਛਾਉਣੀ ਮੁਹੱਲਾ, 1 ਬਾਹਰੀ ਰਾਜ ਅਤੇ 1 ਜ਼ਿਲਾ ਜਲੰਧਰ ਨਾਲ ਸੰਬੰਧਤ ਹੈ।ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 10 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
             ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।9 ਜੂਨ 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 175 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
             ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 12153 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 11470 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 11095 ਨਤੀਜੇ ਨੈਗੇਟਿਵ ਆਏ ਹਨ, ਜਦਕਿ 683 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 271 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 104 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 175 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
              ਉਨਾਂ ਕਿਹਾ ਕਿ ਹੁਣ 8501 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2036 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 239 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 592 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …