ਕੋਰੋਨਾ ਵਾਇਰਸ ਦੇ 5900 ਸ਼ੱਕੀ ਮਰੀਜ਼ਾਂ ਵਿਚੋਂ 5023 ਨੈਗਵਿਟ
ਗੁਰਦਾਸਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ
ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਰੈਂਡੰਮ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ ਸਬਜ਼ੀਆਂ ਮੰਡੀਆਂ ਅਤੇ ਬਜਾਰਾਂ ਵਿਚ ਰੈਂਡਿੰਮ ਸੈਂਪਲਿੰਗ ਕੀਤੀ ਜਾ ਰਹੀ ਹੈ।ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਲੋਕ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ, ਸ਼ੋਸਲ ਡਿਸਟੈਂਸ ਮੈਨਟੇਨ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ `ਮਿਸ਼ਨ ਫ਼ਤਿਹ` ਮੁਹਿੰਮ ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾ ਰਹੀ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਜਿਲੇ ਅੰਦਰ ਕੋਰੋਨਾ ਵਾਇਰਸ ਦੇ 5900 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 5023 ਨੈਗਵਿਟ, 728 ਪੈਂਡਿੰਗ ਅਤੇ 153 ਪੋਜਟਿਵ ਮਰੀਜ ਸ਼ਾਮਿਲ ਹਨ।153 ਕੋਰੋਨਾ ਪੀੜਤਾਂ ਵਿਚੋਂ 3 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ, 133 ਮਰੀਜਾਂ ਘਰਾਂ ਨੂੰ ਭੇਜੇ ਗਏ ਹਨ, (130 ਠੀਕ ਹੋਏ ਹਨ ਅਤੇ 3 ਘਰਾਂ ਵਿਚ ਏਕਾਂਤਵਾਸ ਕੀਤੇ ਗਏ ਹਨ ਅਤੇ ਜਿਲੇ ਵਿਚ 17 ਐਕਟਿਵ ਕੇਸ ਹਨ।ਬਟਾਲਾ ਵਿਖੇ 6, ਧਾਰੀਵਾਲ ਵਿਖੇ 7 ਅਤੇ 4 ਪੀੜਤ ਅੰਮ੍ਰਿਤਸਰ ਵਿਖੇ ਦਾਖਲ ਹਨ।
Punjab Post Daily Online Newspaper & Print Media