Thursday, January 2, 2025

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ‘ਦੀਵਾਲੀ ਟੂਰਨਾਮੈਂਟ’ ਵਿੱਚ ਖਡੂਰ ਸਾਹਿਬ ਹਾਕੀ ਅਕਾਦਮੀ ਜੇਤੂ

ਉੱਚ ਸਿੱਖਿਆ ਦੇ ਇਛੁੱਕ ਖਿਡਾਰੀ ਲਈ ਕਾਲਜ ਦੇ ਦਰਵਾਜੇ ਹਮੇਸ਼ਾਂ ਖੁੱਲ੍ਹੇ – ਡਾ. ਮਹਿਲ ਸਿੰਘ

PPN13101417
ਅੰਮ੍ਰਿਤਸਰ, 13 ਅਕਤੂਬਰ (ਪ੍ਰੀਤਮ ਸਿੰਘ) – ਖ਼ੁਦਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਵਿਖੇ ਅੱਜ ਸੰਪੰਨ ਹੋਏ 3 ਦਿਨਾਂ ਖੇਡ ਸਮਾਰੋਹ ‘ਦੀਵਾਲੀ ਟੂਰਨਾਮੈਂਟ-2014’ ਵਿੱਚ ਖਡੂਰ ਸਾਹਿਬ ਹਾਕੀ ਅਕਾਦਮੀ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਆਪਣੇ ਨਾਂ ਕੀਤੀ।ਹਾਕੀ ਵਿੱਚ ਦੂਸਰਾ ਸਥਾਨ ਸਰਕਾਰੀ ਸਕੂਲ ਛੇਹਰਟਾ ਅਤੇ ਤੀਸਰਾ ਮਹਾਰਾਜਾ ਰਣਜੀਤ ਸਿੰਘ ਅਕਾਦਮੀ ਦੇ ਨਾਂ ਰਿਹਾ।ਜਦ ਕਿ ਡੀ. ਏ. ਵੀ. ਸਕੂਲ ਅਟਾਰੀ ਨੇ ਚੌਥਾ ਸਥਾਨ ਹਾਸਲ ਕੀਤਾ।   ਇਸੇ ਤਰ੍ਹਾਂ ਟੂਰਨਾਂਮੈਂਟ ਵਿੱਚ ਹੈਂਡਬਾਲ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਪਹਿਲੇ ਸਥਾਨ ‘ਤੇ ਰਹੀ ਅਤੇ ਜ਼ਿਲ੍ਹਾ ਮੋਗਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਅਤੇ ਜ਼ਿਲ੍ਹਾ ਫਰੀਦਕੋਟ ਦੀਆਂ ਟੀਮਾਂ ਨੇ ਕ੍ਰਮਵਾਰ ਦੂਜਾ, ਤੀਜਾ ਤੇ ਚੌਥਾ ਸਥਾਨ ਹਾਸਲ ਕੀਤਾ। ਅਮਿੱਟ ਯਾਦਾਂ ਛੱਡਦਿਆ ਮੁਕਾਬਲੇ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਕਲੱਬਾਂ ਦੀਆਂ 40 ਟੀਮਾਂ ਦੇ ਲਗਭਗ 200 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।

ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਖੇਡਾਂ ਵਿੱਚ ਘੱਟਦੀ ਹੋਈ ਰੁਚੀ ਅੱਜ ਵੱਖ-ਵੱਖ ਸਰੀਰਕ ਰੋਗਾਂ ਦਾ ਕਾਰਨ ਬਣ ਰਹੀ ਹੈ।   ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਭਾਗ ਲੈ ਰਹੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਨ ਲਗਾ ਕੇ ਖੇਡਾਂ ਨਾਲ ਜੁੜੇ ਰਹਿਣ ਤਾਂ ਜੋ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਿਡਾਰੀ ਉੱਚ ਸਿੱਖਿਆ ਹਾਸਲ ਕਰਨ ਦਾ ਇਛੁੱਕ ਹੈ ਤਾਂ ਖ਼ਾਲਸਾ ਕਾਲਜ ਦੇ ਦਰਵਾਜੇ ਉਸ ਲਈ ਹਮੇਸ਼ਾਂ ਲਈ ਖੁੱਲ੍ਹੇ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ‘ਤੇ ਪ੍ਰਿੰ: ਡਾ. ਮਹਿਲ ਸਿੰਘ ਤੇ ਡਾ. ਸੁਖਦੇਵ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀ ਮੈਡਲ ਅਤੇ ਖੇਡ ਯੂਨੀਫਾਰਮ ਦੇ ਕੇ ਸਨਮਾਨਿਤ ਕੀਤਾ।
ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੇ ਵੋਟ ਆਫ ਥੈਂਕਸ ਪੇਸ਼ ਕੀਤਾ। ਸਟੇਜ ਦਾ ਸੰਚਾਲਣ ਡਾ. ਪਰਮਿੰਦਰ ਸਿੰਘ ਅਤੇ ਡਾ. ਮਲਕਿੰਦਰ ਸਿੰਘ ਨੇ ਬਾਖੂਬੀ ਨਿਭਾਇਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਹਾਇਕ ਸਿੱਖਿਆ ਅਫ਼ਸਰ ਸ: ਕੁਲਜਿੰਦਰ ਸਿੰਘ ਮੱਲ੍ਹੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਡ ਵਿਭਾਗ ਦੇ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਡਾ. ਸੁਖਦੇਵ ਸਿੰਘ, ਡਾ. ਸੁਖਬੀਰ ਸਿੰਘ, ਡਾ. ਜਗਵਿੰਦਰ ਕੌਰ, ਡਾ. ਅਵਤਾਰ ਸਿੰਘ, ਡਾ. ਜੇ. ਐੱਸ ਅਰੋੜਾ, ਪ੍ਰੋ. ਗੁਰਦੇਵ ਸਿੰਘ, ਪ੍ਰੋ. ਸਤਨਾਮ ਸਿੰਘ, ਪ੍ਰੋ. ਰਣਦੀਪ ਕੌਰ ਬੱਲ ਅਤੇ ਪ੍ਰੋ. ਰਣਧੀਰ ਸਿੰਘ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ …

Leave a Reply