Tuesday, August 11, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰਮੇਲ ਪਰਿਵਾਰ ਵੱਲੋਂ 125 ਕੁਇੰਟਲ ਦਾਲ ਭੇਟ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਰਸਦਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸੇ ਤਹਿਤ ਹੀ ਅੱਜ ਲੁਧਿਆਣਾ ਦੇ ਗੁਰਮੇਲ ਪਰਿਵਾਰ ਵੱਲੋਂ 125 ਕੁਇੰਟਲ ਦਾਲ ਭੇਟਾ ਕੀਤੀ ਗਈ, ਇਸੇ ਦੌਰਾਨ ਹੀ ਲੰਗਰ ਲਈ ਰਸਦਾਂ ਤੇ ਮਾਇਆ ਭੇਟ ਕਰਨ ਵਾਲੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
               ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਮੇਲ ਪਰਿਵਾਰ ਲੁਧਿਆਣਾ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਣ ਸਿੰਘ ਬਜਾਜ, ਰਣਜੀਤ ਸਿੰਘ ਗਿੱਲ, ਚਰਨਜੀਤ ਸਿੰਘ ਕਾਲੇਵਾਲ ਅਤੇ ਯੂ.ਪੀ.ਸਿੱਖ ਮਿਸ਼ਨ ਹਾਪੜ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …