ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਯੂ.ਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 68300 ਰੁਪਏ ਭੇਟ ਕੀਤੇ ਗਏ।ਇਸ ਤੋਂ ਇਲਾਵਾ ਪਟਿਆਲਾ ਤੋਂ ਸੁਰਜੀਤ ਸਿੰਘ ਕੋਹਲੀ ਅਤੇ ਇੰਦਰਮੋਹਣ ਸਿੰਘ ਬਜਾਜ ਵੱਲੋਂ ਵੀ ਲੰਗਰ ਲਈ 115 ਕੁਇੰਟਲ ਦਾਲ ਭੇਜੀ ਗਈ ਹੈ।ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਨੂੰ ਡਾ. ਰੂਪ ਸਿੰਘ, ਮਨਜੀਤ ਸਿੰਘ ਬਾਠ, ਮੁਖਤਾਰ ਸਿੰਘ ਆਦਿ ਵਲੋਂ ਸਨਮਾਨਿਤ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …