
ਅੰਮ੍ਰਿਤਸਰ, 13 ਅਕਤੂਬਰ (ਸਾਜਨ ਮਹਿਰਾ) ਸਥਾਨਕ ਜਾਲ ਬਜਾਰ ਸਥਿਤ ਸਾਂਝੀ ਦੁਕਾਨ ‘ਤੇ ਇੱਕ ਧਿਰ ਵਲੋਂ ਕਬਜਾ ਕਰਨ ਦਾ ਦੂਜੀ ਧਿਰ ਵਲੋਂ ਦੋਸ਼ ਲਾਇਆ ਗਿਆ ਹੈ।ਇਸ ਸਬੰਧੀ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਭਰਜਾਈ ਦਮਨਪ੍ਰੀਤ ਕੋਰ ਵਲੋਂ ਨਜਾਇਜ ਤੋਰ ਤੇ ਕਬਜਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਸ ਨੇ ਦੱਸਿਆ ਕਿ ਪਿਛਲੇ ਕਾਫੀ ਲੰਬੇਂ ਸਮੇਂ ਤੋਂ ਕੋਤਵਾਲੀ ਮੇਨ ਰੋਡ ‘ਤੇ ਉਨ੍ਹਾਂ ਦੀ ਦੁਕਾਨ ਚੱਲ ਰਹੀ ਹੈ। ਅਤੇ ਉਨਾਂ ਦੇ ਪਿਤਾ ਸੁਰਜੀਤ ਸਿੰਘ ਦੀ 19-1-2008 ਵਿੱਚ ਮੋਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ‘ਤੇ ਉਸ ਦੇ ਭਰਾ ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਸਾਰੇ ਕੰਮ ਕਰ ਰਹੇ ਹਨ।ਬਲਵਿੰਦਰ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਇੰਦਰਜੀਤ ਸਿੰਘ ਦੀ 10-8-2014 ਵਿੱਚ ਮੌਤ ਹੋ ਗਈ ਹੈ ਅਤੇ ਪਤੀ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਦਮਨਪ੍ਰੀਤ ਕੋਰ ਦੁਕਾਨ ਤੇ ਕਬਜਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕੱਲ ਉਸ ਦੀ ਭਰਜਾਈ ਦਮਨਪ੍ਰੀਤ ਕੋਰ ਨੇ ਕੁੱਝ ਵਿਅਕਤੀਆਂ ਨੂੰ ਆਪਣੇ ਨਾਲ ਲੈ ਕੇ ਦੁਕਾਨ ਦੇ ਤਾਲੇ ਤੋੜ ਕੇ ਆਪਣੇ ਤਾਲੇ ਲਗਾ ਦਿੱਤੇ।ਉਨਾਂ ਕਿਹਾ ਕਿ ਅਸੀਂ ਇਸ ਸਬੰਧੀ ਥਾਣਾ ਕੌਤਵਾਲੀ ਵਿਖੇ ਵੀ ਦਰਖਾਸਤ ਦਿੱਤੀ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਦਮਨਪ੍ਰੀਤ ਕੋਰ ਨੂੰ ਬੈਠ ਕੇ ਬਣਦਾ ਹੱਕ ਦੇਣ ਦੀ ਗੱਲ ਵੀ ਕੀਤੀ ਹੈ, ਪਰ ਇਸ ਦੇ ਬਾਵਜੂਦ ਵੀ ਉਹ ਤੰਗ ਤੇ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਸਭ ਦਮਨਪ੍ਰੀਤ ਕੋਰ ਨੂੰ ਉਸ ਦਾ ਬਣਦਾ ਹੱਕ ਦੇਣ ਲਈ ਵੀ ਤਿਆਰ ਹਾਂ।ਇਸ ਸਬੰਧੀ ਜਦੋਂ ਦਮਨਪ੍ਰੀਤ ਕੋਰ ਨਾਲ ਫੋਨ ਰਾਹੀ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕੋਈ ਦੁਕਾਨ ਦੇ ਤਾਲੇ ਨਹੀਂ ਤੋੜੇ।ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾਵਾਂ ਵਲੋਂ ਲਗਾਏ ਗਏ ਦੋਸ਼ ਝੂਠੇ ਹਨ।ਇਸ ਸਬੰਧੀ ਥਾਣਾ ਕੌਤਵਾਲੀ ਦੇ ਐਸ.ਐਚ.ਓ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਸਾਰੀ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media