ਸਮਰਾਲਾ, 10 ਜੂਨ (ਪੰਜਾਬ ਪੋਸਟ – ਕੰਗ) – ਸ਼ਰੋਮਣੀ ਅਕਾਲੀ ਦਲ ਜ਼ਿਲ੍ਹਾ ਵਾਈਸ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦਾ ਮੁੜ ਤੋਂ ਪ੍ਰਧਾਨ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਪਪੜੌਦੀ ਨੇ ਕਿਹਾ ਕਿ ਜਥੇਦਾਰ ਰਣੀਕੇ ਦੀ ਪ੍ਰਧਾਨ ਵਜੋਂ ਮੁੜ ਨਿਯੁੱਕਤੀ ‘ਤੇ ਸਮਰਾਲਾ ਇਲਾਕੇ ਦੇ ਸਮੱਰਥਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਹਮੇਸ਼ਾਂ ਮਿਹਨਤੀ ਵਰਕਰਾਂ ਦੀ ਮਿਹਨਤ ਦਾ ਸਦਾ ਮੁੱਲ ਪਾਇਆ ਹੈ।
ਇਸ ਮੌਕੇ ਮਨਜੀਤ ਸਿੰਘ ਮਦਨੀਪੁਰ, ਗੁਰਮੀਤ ਸਿੰਘ ਭੌਰਲਾ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਬੰਬ ਜਨਰਲ ਸਕੱਤਰ, ਗੁਰਮੀਤ ਸਿੰਘ ਢੀਂਡਸਾ ਸਰਕਲ ਪ੍ਰਧਾਨ, ਅਵਤਾਰ ਸਿੰਘ ਐਮ. ਸੀ., ਅਵਤਾਰ ਸਿੰਘ ਭਗਵਾਨਪੁਰਾ, ਕੁਲਦੀਪ ਸਿੰਘ ਘੁੰਗਰਾਲੀ ਸਿੱਖਾਂ, ਹਰਜਿੰਦਰ ਸਿੰਘ ਮਾਛੀਵਾੜਾ, ਮਨਪ੍ਰੀਤ ਸਿੰਘ ਮਾਛੀਵਾੜਾ, ਜਸਵੀਰ ਸਿੰਘ, ਰਾਜੇਸ਼ ਕੁਮਾਰ, ਸੰਦੀਪ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …