Tuesday, April 14, 2026

ਮਾਇਓ ਪੱਟੀ ਪਿੰਡ ਵਿਚੋਂ ਲਏ 50 ਸੈਂਪਲਾਂ ਦੀ ਰਿਪੋਰਟ ਨੈਗਟਿਵ – ਸਿਵਲ ਸਰਜਨ

ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ

ਕਪੂਰਥਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੇ ਫੈਲਾਅ ਨੂੰ ਰੋਕਣ, ਦੂਸਰੇ ਰਾਜਾਂ ਤੋਂ ਆਏ ਲੋਕਾਂ ਦੀ ਟ੍ਰੈਕਿੰਗ ਕਰਨ ਵਿਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ।
             ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਬਲਾਕ ਪਾਂਸ਼ਟਾ ਦੇ ਅਧੀਨ ਪਿੰਡ ਮਾਇਓ ਪੱਟੀ ਵਿਚ 4 ਮਜ਼ਦੂਰ ਪਾਜ਼ੀਟਿਵ ਪਾਏ ਗਏ ਸਨ।ਉਸ ਤੋਂ ਬਾਅਦ ਉਸ ਇਲਾਕੇ ਨੂੰ ਸੀਲ ਕਰ ਕੇ 50 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ, ਜਿਨ੍ਹਾਂ ਸਭਨਾਂ ਦੀ ਮੰਗਲਵਾਰ ਨੂੰ ਮਿਲੀ ਰਿਪੋਰਟ ਨੈਗੇਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਕੁੱਲ 6 ਮਜ਼ਦੂਰ ਮੁਰਾਦਾਬਾਦ ਤੋਂ ਵਾਪਸ ਪਰਤੇ ਸਨ, ਜਿਨ੍ਹਾਂ ਵਿਚੋਂ 4 ਦੀ ਰਿਪੋਰਟ ਪਾਜ਼ੀਟਿਵ ਅਤੇ 2 ਦੀ ਨੈਗੇਟਿਵ ਆਈ ਸੀ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਆਰ. ਆਰ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡ ਮਾਇਓ ਪੱਟੀ ਵਿਚੋਂ 50 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ, ਤਾਂ ਜੋ ਸਮਾਂ ਰਹਿੰਦਿਆਂ ਕੋਰੋਨਾ ਦੇ ਫੈਲਾਟ ਨੂੰ ਰੋਕਿਆ ਜਾ ਸਕੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਬਾਹਰ ਦੇ ਰਾਜਾਂ ਤੋਂ ਆਏ ਲੋਕਾਂ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
              ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਨੇ ਵੀ ਕਿਹਾ ਕਿ ਜੇਕਰ ਖੇਤਾਂ ਵਿਚ ਮਜ਼ਦੂਰ ਬਾਹਰਲੇ ਰਾਜਾਂ ਤੋਂ ਕੰਮ ਕਰਨ ਆ ਰਹੇ ਹਨ, ਤਾਂ ਇਕ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਜਿਮੀਂਦਾਰਾਂ ਅਤੇ ਸਰਪੰਚਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਸਮਾਂ ਰਹਿੰਦਿਆਂ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਹੋ ਸਕੇ ਅਤੇ ਸੈਂਪਲਿੰਗ ਕੀਤੀ ਜਾ ਸਕੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …