Friday, October 16, 2026

ਕਰੋਨਾ ’ਤੇ ਜਿੱਤ ਹਾਸਿਲ ਕਰਕੇ ਕਰੀਬ 21 ਸਾਲਾ ਨੌਜਵਾਨ ਘਰ ਪਰਤਿਆ

ਹੁਣ ਜ਼ਿਲ੍ਹੇ ’ਚ ਰਹਿ ਗਏ 5 ਐਕਟਿਵ ਕੇਸ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 10 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਲਈ ਮੁੱਢਲੀ ਕਤਾਰ ’ਚ ਕੰਮ ਕਰ ਰਹੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਲੋਕਾਂ ਲਈ ਖੁਸ਼ੀ ਦੀ ਸੂਚਨਾ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਹੁਣ ਤੱਕ 4950 ਰਿਪੋਰਟਾਂ ਨੈਗਟਿਵ ਪ੍ਰਾਪਤ ਹੋਈਆ ਹਨ ਅਤੇ 188 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਸਿਰਫ਼ 5 ਐਕਟਿਵ ਕੇਸ ਰਹਿ ਗਏ ਹਨ।
ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕਰੋਨਾ ਨੂੰ ਮਾਤ ਦੇਣ ਵਾਲਾ ਨੌਜਵਾਨ ਸਥਾਨਕ ਵਸਨੀਕ ਹੈ।ਹੁਣ ਇਸ ਨੌਜਵਾਨ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਰਹਿਣ ਲਈ ਆਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮੂਹ ਡਾਕਟਰੀ ਅਮਲੇ ਨੇ ਨੌਜਵਾਨ ਨੂੰ ਸੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਅਤੇ ਘਰ ਵਿਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਇਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …