ਸ੍ਰੀ ਮੁਕਤਸਰ ਸਾਹਿਬ, 10 ਜੂਨ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਿਸ਼ਨ
ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 4422 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 3861 ਦੀ ਰਿਪੋਰਟ ਨੈਗਟਿਵ ਅਤੇ 71 ਮਰੀਜ਼ ਪਾਜ਼ਟਿਵ ਆਏ ਹਨ, ਬਾਕੀ 490 ਕੇਸਾਂ ਦੀ ਰਿਪੋਰਟ ਬਾਕੀ ਹੈ।ਅੱਜ ਤੱਕ ਕੁੱਲ 67 ਮਰੀਜ਼ ਕੋਰੋਨਾ ਪਾਜ਼ਟਿਵ ਤੋਂ ਨੈਗੈਟਿਵ ਹੋਏ ਹਨ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 270 ਸੈਂਪਲ ਲਏ ਗਏ ਹਨ।
ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ 253 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ। ਡਾ. ਸਿੰਘ ਨੇ ਕਿਹਾ ਕਿ ਹੁਣ ਤੱਕ 71 ਪਾਜ਼ੇਟਿਵ ਮਰੀਜਾਂ ਵਿੱਚੋਂ 68 ਮਰੀਜ਼ਾਂ ਦੀ ਬਾਹਰਲੇ ਰਾਜਾਂ ਤੋਂ ਟਰੈਵਿਲ ਹਿਸਟਰੀ ਹੈ ਅਤੇ ਸਿਰਫ ਤਿੰਨ ਮਰੀਜ਼ਾਂ ਨੂੰ ਲੋਕਲ ਇੰਨਫੈਕਸ਼ਨ ਹੋਈ ਹੈ।ਇਥੇ ਇਹ ਵੀ ਜਿਕਰਯੋਗ ਹੈ ਕਿ ਇਨਾਂ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਵਿੱਚੋਂ ਕੋਈ ਵੀ ਮਰੀਜ਼ ਪਾਜ਼ੇਟਿਵ ਨਹੀਂ ਪਾਇਆ ਗਿਆ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media