Friday, July 3, 2026

ਕੋਵਿਡ-19 ਦੇ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ

File Photo

ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਹਨ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ ਤੱਕ ਕੋਵਿਡ-19 ਦੇ 4728 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4250 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, 307 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 171 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਸਨ, ਜਿੰਨਾ ਵਿਚੋਂ 168 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ 232 ਹੋਰ ਵਿਅਕਤੀਆਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਵੀਰਵਾਰ ਨੂੰ ਆਵੇਗੀ।
             ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਚਾਰ ਸੈਂਪਲ ਕੁਲੈਕਸ਼ਨ ਸੈਂਟਰ, ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਖਡੂਰ ਸਾਹਿਬ, ਸੁਰਸਿੰਘ ਅਤੇ ਪੱਟੀ ਵਿਖੇ ਬਣਾਏ ਗਏ ਹਨ।ਇਸ ਤੋਂ ਇਲਾਵਾ ਬਹੁਤ ਜਲਦੀ ਹੀ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …