ਸ਼ਹਿਰ ਦੀ ਮੌਜੂਦਾ ਸਥਿਤੀ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਹਿਰ ਵਿੱਚ ਕਰੋਨਾ ਮਹਾਂਮਾਰੀ ਨੂੰ ਲੈ ਕੇ
ਅੰਦਰੂਨੀ ਸ਼ਹਿਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ‘ਤੇ ਲੱਗੀ ਹੋਈ ਭੀੜ ਨੂੰ ਵੇਖ ਕੇ ਦੁਕਾਨਦਾਰਾਂ ਨੂੰ ਸਖਤੀ ਨਾਲ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।ਸੋਨੀ ਨੇ ਕਿਹਾ ਕਿ ਸਰਕਾਰ ਤੁਹਾਡੇ ਨਾਲ ਹੈ ਅਤੇ ਤੁਹਾਡਾ ਵੀ ਫ਼ਰਜ ਬਣਦਾ ਹੈ ਕਿ ਸਰਕਾਰ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਪ੍ਰਸਾਸ਼ਨ ਵੱਲੋਂ ਹੋਰ ਵਧੇਰੇ ਸਖਤੀ ਦਾ ਰੁਖ ਅਪਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅਫਵਾਹਾਂ ਤੋਂ ਬਚੋ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ, ਪ੍ਰਸਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਸੋਨੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਹਾਲ ਬਾਜ਼ਾਰ, ਕਟੜਾ ਸ਼ੇਰ ਸਿੰਘ, ਢਾਬ ਖਟੀਕਾਂ, ਸ਼ਕਤੀ ਨਗਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਸਾਵਧਾਨੀਆਂ ਵਰਤ ਹੈ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ।
ਇਸ ਤੋਂ ਪਹਿਲਾਂ ਸੋਨੀ ਵੱਲੋਂ ਜਿਲ੍ਹਾ ਅਧਿਕਾਰੀਆਂ ਨਾਲ ਸਰਕਟ ਹਾਊਸ ਵਿਖੇ ਕਰੋਨਾਂ ਦੀ ਸਥਿਤੀ ਨੂੰ ਲੈ ਕੇ ਇਕ ਵਿਸੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਸ਼ਿਵਦੁਲਾਰ ਸਿੰਘ ਢਿਲੋੋ ਡਿਪਟੀ ਕਮਿਸ਼ਨਰ, ਡਾ: ਸੁਖਚੈਨ ਸਿੰਘ ਗਿੱਲ ਪੁਲੀਸ ਕਮਿਸ਼ਨਰ, ਮੈਡਮ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਡਾ: ਜੁਗਲ ਕਿਸ਼ੋਰ ਸਿਵਲ ਸਰਜਨ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ ਅਤੇ ਡਾ: ਮਦਨ ਮੋਹਨ ਹਾਜ਼ਰ ਸਨ।ਸੋਨੀ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਅੰਦਰੂਨ ਸ਼ਹਿਰ ਅੰਦਰ ਸੈਂਪਲ ਲੈਣ ਵਿੱਚ ਤੇਜੀ ਲਿਆਂਦੀ ਜਾਵੇੇ ਅਤੇ ਰੋਜਾਨਾ ਅੰਮ੍ਰਿਤਸਰ ਦੇ 1000 ਲੋਕਾਂ ਦਾ ਟੈਸਟ ਕੀਤੇ ਜਾਣ।ਉਨ੍ਹਾਂ ਕਿਹਾ ਕਿ ਜਿੰਨਾਂ ਇਲਾਕਿਆਂ ਵਿੱਚ ਕਰੋਨਾ ਦੇ ਮਰੀਜ ਪਾਏ ਗਏ ਹਨ ਉਥੇ ਲਗਾਤਾਰ ਸੈਨੀਟਾਈਜ ਕੀਤਾ ਜਾਵੇ।
Punjab Post Daily Online Newspaper & Print Media