ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮ ਦੀ ਅਗਵਾਈ ਹੇਠ ਚੌਕਸੀ ਟੀਮਾਂ ਨੇ ਜ਼ਹਿਰ ਵਿਕਰੀ ਦੇ ਲਾਇਸੰਸ ਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ ਕੀਤੀ ਅਤੇ ਦਸਤਾਵੇਜ਼ੀ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ।ਇਸ ਦੌਰਾਨ ਜਿਹੜੀਆਂ ਦੁਕਾਨਾਂ ’ਤੇ ਤਰੁੱਟੀਆਂ ਸਾਹਮਣੇ ਆਈਆਂ ਉਨ੍ਹਾਂ ਨੂੰ ਸਬ ਡਵੀਜ਼ਨ ਪੱਧਰ ’ਤੇ ਨੋਟਿਸ ਜਾਰੀ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤੋਂ ਮਿਲੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਡੇੜ ਦਰਜਨ ਪੋਆਇਜ਼ਨ ਲਾਇਸੰਸ ਧਾਰਕਾਂ ਦੀਆਂ ਦੁਕਾਨਾਂ ਵਿੱਚ ਛਾਪੇ ਮਾਰ ਕੇ ਉਪਲੱਬਧ ਸਟਾਕ ਤੇ ਵੇਚੇ ਗਏ ਸਟਾਕ ਬਾਰੇ ਰਜਿਸਟਰਾਂ ਵਿੱਚ ਕੀਤੇ ਇੰਦਰਾਜ਼ਾਂ, ਲਾਇਸੰਸ ਨਵਿਆਉਣ ਸਬੰਧੀ ਕੀਤੀ ਗਈ ਕਾਰਵਾਈ, ਕੋਵਿਡ-19 ਸਬੰਧੀ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਆਇਜ਼ਨ ਦੇ ਭੰਡਾਰ ਤੇ ਵਿਕਰੀ ਸਬੰਧੀ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰਾਰਥੀ ਦਾ ਲਾਇਸੰਸ ਨਵਿਆਉਣ ਤੋਂ ਰਹਿਦਾ ਹੈ ਤਾਂ ਉਨ੍ਹਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣਾ ਲਾਇਸੰਸ ਰੀਨਿਊ ਕਰਵਾਉਣ।ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਬਿਨ੍ਹਾਂ ਲਾਇਸੰਸ ਤੋਂ ਅਜਿਹੇ ਪਦਾਰਥਾਂ ਦੀ ਵਿਕਰੀ ਕਰਦਾ ਹੈ ਤਾਂ ਇਸ ਬਾਰੇ ਸੂਚਨਾ ਜ਼ਿਲ੍ਹਾ ਹੈਲਪਲਾਈਨ ਨੰਬਰ 01672-232304 ’ਤੇ ਦਿੱਤੀ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …