Thursday, September 24, 2026

ਪੈਡੀ ਸੀਜ਼ਨ ਲਈ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਹੈਲਪਲਾਈਨ ਨੰਬਰ ਜਾਰੀ

ਸਮਰਾਲਾ, 10 ਜੂਨ (ਪੰਜਾਬ ਪੋਸਟ -ਕੰਗ) – ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਕਮਲਜੀਤ ਸਿੰਘ ਮਾਂਗਟ ਤੋਂ ਮਿਲੀ ਜਾਣਕਾਰੀ ਮੁਤਾਬਿਕ ਇੰਜ: ਸਤਵਿੰਦਰ ਸਿੰਘ ਮੈਂਬੀ ਨਿਗਰਾਨ ਇੰਜੀਨੀਅਰ ਸੰਚਾਲਨ ਹਲਕਾ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਰੂਪਨਗਰ ਅਧੀਨ ਆਉਂਦੇ ਵੱਖ-ਵੱਖ ਸੰਚਾਲਨ ਮੰਡਲਾਂ ਸ੍ਰੀ ਅਨੰਦਪੁਰ ਸਾਹਿਬ ਮੰਡਲ, ਰੂਪਨਗਰ ਮੰਡਲ, ਖਰੜ ਮੰਡਲ ਅਤੇ ਸੰਚਾਲਣ ਮੰਡਲ ਸਮਰਾਲਾ ਅਧੀਨ ਪੈਂਦੇ ਖੱਪਤਕਾਰਾਂ ਨੂੰ ਪੈਡੀ ਸੀਜ਼ਨ ਸਾਲ 2020 ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਸੰਚਾਲਨ ਹਲਕਾ ਰੂਪਨਗਰ ਵਿਖੇ ਪੈਡੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਜਿਸ ਦਾ ਟੈਲੀਫੋਨ ਨੰਬਰ 96461-15775 ਅਤੇ 01881-222215 ਹੈ। ਜੇਕਰ ਕਿਸੇ ਵੀ ਖੱਪਤਕਾਰ ਨੂੰ ਸਪਲਾਈ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਜਾਂ ਕਿਸੇ ਤਰ੍ਹਾਂ ਦੀ ਜਾਣਕਾਰੀ ਦੀ ਜਰੂਰਤ ਹੈ ਤਾਂ ਪੱਖਤਕਾਰ ਉਕਤ ਦਰਸਾਏ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ। ਇਸ ਕੰਟਰੋਲ ਰੂਮ ਵਿੱਚ 24 ਘੰਟੇ ਸਟਾਫ ਆਪਣੀ ਡਿਊਟੀ ‘ਤੇ ਹਾਜ਼ਰ ਰਹੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …