ਡਿਸਚਾਰਜ ਪਾਲਿਸੀ ਅਧੀਨ 6 ਲੋਕਾਂ ਨੂੰ ਭੇਜਿਆ ਘਰ -ਡਿਪਟੀ ਕਮਿਸ਼ਨਰ
ਪਠਾਨਕੋਟ, 11 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਵੀਰਵਾਰ ਨੂੰ 259 ਲੋਕਾਂ ਦੀ ਮੈਡੀਕਲ ਰਿਪੋਰਟ ਆਈ।ਜਿਸ ਵਿੱਚੋਂ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਜਦਕਿ 240 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਵੀਰਵਾਰ ਨੂੰ 19 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਂਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 132 ਹੋ ਗਈ ਹੈ ਜਿਨ੍ਹਾਂ ਵਿੱਚੋਂ 71 ਲੋਕ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ, ਵੀਰਵਾਰ ਨੂੰ ਵੀ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 5 ਲੋਕ ਪਠਾਨਕੋਟ ਤੋਂ ਅਤੇ 1 ਵਿਅਕਤੀ ਗਿਆਨ ਸਾਗਰ ਹਸਪਤਾਲ ਤੋਂ ਕਰੋਨਾ ਪਾਜੀਟਿਵ ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਨਾ ਹੋਣ ਤੇ ਘਰ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਡਾ ਇਹ ਉਪਰਾਲਾ ਹੈ ਕਿ ਲੋਕਾਂ ਨੂੰ ਮਿਸ਼ਨ ਫਤਿਹ ਲਈ ਜਿਆਦਾ ਤੋਂ ਜਿਆਦਾ ਜਾਗਰੁਕ ਕਰੀਏ ਤਾਂ ਜੋ ਪੰਜਾਬ ਸਰਕਾਰ ਵੱਲੋਂ ਕਰੋਨਾ ਮੁਕਤ ਪੰਜਾਬ ਲਈ ਜੋ ਮਿਸ਼ਨ ਚਲਾਇਆ ਉਸ ਨੂੰ ਸਫਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ ਜੋ 19 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਉਨ੍ਹਾਂ ਵਿੱਚੋਂ 7 ਲੋਕ ਪੰਗੋਲੀ ਚੋਕ ਨਿਵਾਸੀ, 3 ਲੋਕ ਪੂਰੀ ਮੁਹੱਲਾ ਸੁਜਾਨਪੁਰ, 1 ਉਪਲ ਮੁਹੱਲਾ ਸੁਜਾਨਪੁਰ, 2 ਲੋਕ ਪਿੰਡ ਭਨਵਾਲ, 4 ਲੋਕ ਚਾਰ ਮਰਲਾ ਕਵਾਟਰ, ਇੱਕ ਮਿਸਤਰੀ ਮੁਹੱਲਾ ਪਠਾਨਕੋਟ ਅਤੇ ਇੱਕ ਕਰੋਨਾ ਪਾਜੀਟਿਵ ਪਠਾਨਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਦਾ ਮਰੀਜ ਹੈ।ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਡਿਸਚਾਰਜ ਪਾਲਿਸੀ ਦੇ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ‘ਤੇ 6 ਲੋਕਾਂ ਨੂੰ ਆਪਣੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।ਜਿਨ੍ਹਾਂ ਵਿੱਚੋਂ 5 ਲੋਕ ਪਠਾਨਕੋਟ ਤੋਂ ਅਤੇ ਇੱਕ ਗਿਆਨ ਸਾਗਰ ਹਸਪਤਾਲ ਤੋਂ ਆਪਣੇ ਘਰ ਪਹੁੰਚਿਆ ਹੈ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 57 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।