133 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ
ਬਠਿੰਡਾ, 11 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਅੱਜ ਇੱਕ ਹੋਰ ਵਿਅਕਤੀ ਦੀ ਕੋਵਿਡ-19 ਸਬੰਧੀ ਟੈਸਟ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਸ ਨਾਲ ਜਿਲੇ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 6 ਹੋ ਗਈ ਹੈ।
ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਆਈ.ਏ.ਐਸ ਦੱਸਿਆ ਕਿ ਇਸ ਤੋਂ ਬਿਨਾਂ ਅੱੱਜ 133 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਜਦਕਿ ਬੀਤੇ ਕੱਲ 374 ਨਮੂਨੇ ਜਾਂਚ ਲਈ ਭੇਜੇ ਗਏ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਈ ਹੈ।ਉਹ ਦਿੱਲੀ ਤੋਂ ਪਰਤਿਆ ਸੀ ਅਤੇ 27 ਸਾਲ ਉਮਰ ਦਾ ਪੁਰਸ਼ ਹੈ।ਉਕਤ ਵਿਅਕਤੀ ਜ਼ਿਲੇ ਵਿੱਚ ਆਉਣ ਤੋਂ ਲੈ ਕੇ ਹੋਮ ਕੁਆਰਨਟਾਈਨ ਵਿੱਚ ਸੀ।ਉਹ ਤਲਵੰਡੀ ਸਾਬੋ ਉਪ ਮੰਡਲ ਨਾਲ ਸਬੰਧਤ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਘਰ ਤੋਂ ਬਾਹਰ ਨਿਕਲਣ ਸਮੇਂ ਸਾਰੀਆਂ ਸਾਵਧਾਨੀਆਂ ਦਾ ਲਾਜ਼ਮੀ ਤੌਰ ‘ਤੇ ਪਾਲਣ ਕਰਨ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।