ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ ਫ਼ੌਜ ਵਿੱਚ ਪਹਿਲੀ ਸਿੱਖ ਔਰਤ ਵਜੋਂ ਸ਼ਾਮਿਲ ਹੋਣ ’ਤੇ ਅਨਮੋਲ ਕੌਰ ਨੂੰ ਵਧਾਈ ਦਿੱਤੀ ਹੈ।
ਦੱਸਣਯੋਗ ਹੈ ਕਿ ਅਨਮੋਲ ਕੌਰ ਨਾਰੰਗ ਨੇ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ ਨੌਕਰੀ ਹਾਸਲ ਕੀਤੀ ਹੈ।ਉਸ ਦੀ ਇਸ ਪ੍ਰਾਪਤੀ ’ਤੇ ਸਿੱਖ ਜਗਤ ‘ਚ ਖੁਸ਼ੀ ਦੀ ਲਹਿਰ ਹੈ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਨਮੋਲ ਕੌਰ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵੱਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ।ਇਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ।ਉਨ੍ਹਾਂ ਅਨਮੋਲ ਕੌਰ ਨਾਰੰਗ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਸ ਤੋਂ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …