Monday, December 23, 2024

ਲੋਕਾਂ ਦੇ ਭਲੇ ਲਈ ਐਸ.ਡੀ.ਐਮ ਨੇ ਖੁੱਦ ਕੀਤੀ ਅਨਾਉਸਮੈਂਟ

ਲੌਂਗੋਵਾਲ, 12 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵਲੋਂ ਅੱਜ ਖੁਦ ਗੱਡੀ ਵਿੱਚ ਬੈਠ ਕੇ ਲੋਕਾਂ ਦੇ ਭਲੇ ਲਈ ਮਾਸਕ

ਪਹਿਨਣ ਅਤੇ ਸੋਸ਼ਲ ਡਿਸਟੈਂਸ ਦਾ ਖਿਆਲ ਰੱਖਣ ਲਈ ਅਨਾਊਂਸਮੈਂਟ ਕੀਤੀ ਗਈ।ਇਸ ਸਮੇਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਝ ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                ਐਸ.ਡੀ.ਐਮ ਨੇ ਵੱਖ-ਵੱਖ ਥਾਵਾਂ ‘ਤੇ ਆਪਣੀ ਗੱਡੀ ਰੋਕ ਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਵਿੱਚ ਮਾਸਕ ਪਹਿਨ ਕੇ ਬੈਠਣ ਤੇ ਗਾਹਕ ਨੂੰ ਵੀ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ।ਸਮਾਜਿਕ ਦੂਰੀ ਦਾ ਵਿਸ਼ੇਸ਼ ਤੌਰ ‘ਤੇ ਖਿਆਲ ਰੱਖਿਆ ਜਾਵੇ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜੋ ਵਿਅਕਤੀ ਮਾਸਕ ਨਹੀਂ ਲਗਾ ਸਕਦਾ ਉਹ ਕਿਸੇ ਵੀ ਕੱਪੜੇ ਜਾਂ ਰੁਮਾਲ ਨਾਲ ਆਪਣਾ ਨੱਕ, ਮੂੰਹ ਢੱਕ ਸਕਦੇ ਹਨ।ਜੋ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰੇਗਾ ਉਸ ਦਾ ਪੰਜ ਸੌ ਰੁਪਏ ਦਾ ਚਲਾਨ ਕੱਟਿਆ ਜਾਵੇਗਾ।ਉਨ੍ਹਾਂ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਜਰੂਰੀ ਹਦਾਇਤਾਂ ਤੋਂ ਜਾਗਰੂਕ ਕਰਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …