ਬਠਿੰਡਾ, 14 ਅਕਤੂਬਰ (ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਿਉਣ, ਬਠਿੰਡਾ ਵਿਖੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਚਲਾਏ ਗਏ ‘ਸਵੱਛ ਭਾਰਤ ਅਭਿਆਨ’ ਦੇ ਮੱਦੇਨਜਰ ਐੱਨ.ਐਸ.ਐਸ ਵਲੰਟੀਅਰਾਂ ਵੱਲੋਂ ਸਫ਼ਾਈ ਅਭਿਆਨ ਦਾ ਆਗਾਜ਼ ਕੀਤਾ ਗਿਆ ਤੇ ਜਿਸ ਵਿੱਚ ਵਿਦਿਆਰਥੀਆਂ ਨੇ ਕੈਂਪਸ ਦੀ ਸਫ਼ਾਈ ਬੜੇ ਉਤਸ਼ਾਹ ਤੇ ਸ਼ਿੱਦਤ ਨਾਲ ਕੀਤੀ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਇਸ ੍ਤ’ਸਵੱਛ ਭਾਰਤ ਅਭਿਆਨ’ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਤੇ ਇਸ ਅਭਿਆਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਗਿਆ। ਇਸ ਤੋਂ ਇਲਾਵਾ ਕਰਵਾ ਚੌਥ ਦੇ ਪ੍ਰਸੰਗ ਵਿਚ ੍ਤ੍ਤ’ਮਹਿੰਦੀ ਲਗਾਉਣ ਸੰਬੰਧੀ ਪ੍ਰਤੀਯੋਗਤਾ’ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿਚ ਲੜਕੀਆਂ ਵੱਲੋਂ ਉਤਸ਼ਾਹ ਪੂਰਵਕ ਭਾਗ ਲੈਂਦੇ ਹੋਏ ਬਹੁਤ ਹੀ ਖੂਬਸੂਰਤ ਡਿਜ਼ਾਇਨਾਂ ਦੀ ਮਹਿੰਦੀ ਲਗਾ ਕੇ ਆਪਣੀ ਹਸਤ ਕਲਾ ਦੇ ਬਾਖੂਬੀ ਨਮੂਨੇ ਪੇਸ਼ ਕੀਤੇ।। ਇਸ ਮੁਕਾਬਲੇ ‘ਚ ਪਾਇਲ ਨੇ ਪਹਿਲਾ ਸਥਾਨ, ਪ੍ਰਿਅੰਕਾ ਨੇ ਦੂਜਾ, ਨਿੰਦੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਦੀਪਕ ਰਜਨੀ, ਸੰਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ। । ਇਸ ਤੋਂ ਇਲਾਵਾ ੍ਤ’ਸਾਈਬਰ ਉਲੰਪੀਅਡ’ ਦਾ ਟੈਸਟ ਵੀ ਵਿਦਿਆਰਥੀਆਂ ਵੱਲੋਂ ਬੜੇ ਚਾਅ ਤੇ ਆਤਮ ਵਿਸ਼ਵਾਸ਼ ਨਾਲ ਦਿੱਤਾ ਗਿਆ। ਇਹਨਾਂ ਸਾਰੀਆਂ ਗਤੀਵਿਧੀਆਂ ਦੀ ਅਗਵਾਈ ਸਕੂਲ ਦੀ ਵਾਇਸ ਪ੍ਰਿੰਸੀਪਲ ਸ੍ਰੀਮਤੀ ਨਵਨਿੰਦਰ ਕੌਰ ਢਿੱਲੋਂ ਵੱਲੋਂ ਕੀਤੀ ਗਈ ਤੇ ਬੱਚਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਹਰ ਪ੍ਰਤੀਯੋਗਤਾ ਦੀ ਤਿਆਰੀ ਤੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਗਿਆ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊੂਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਧਾਲੀਵਾਲ ਵੱਲੋਂ ਇਹਨਾਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ੍ਤ’ਸਵੱਛ ਭਾਰਤ ਅਭਿਆਨ’ ਨਾਲ ਜੁੜਨਾ ਹਰ ਨਾਗਰਿਕ ਦਾ ਮੁੱਢਲਾ ਫਰਜ਼ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਵਿਕਾਸ ਦੀਆਂ ਲੀਹਾਂ ਤੇ ਅੱਗੇ ਵੱਧ ਸਕਦੇ ਹਾਂ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …