ਜਿਲ੍ਹਾ ਪਠਾਨਕੋਟ ‘ਚ ਕੁੱਲ 138 ਕਰੋਨਾ ਪਾਜ਼ਟਿਵ, 75 ਕੀਤੇ ਰਿਕਵਰ, ਐਕਟਿਵ ਕੇਸ 59
ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਸ਼ੁਕਰਵਾਰ ਦੇਰ ਸਾਮ 178 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 6 ਲੋਕ
ਕਰੋਨਾ ਪਾਜੀਟਿਵ ਅਤੇ 172 ਲੋਕ ਕਰੋਨਾ ਨੈਗੇਟਿਵ ਆਏ ਹਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ, ਉਨ੍ਹਾਂ ਵਿੱਚੋਂ 4 ਲੋਕ ਪਠਾਨਕੋਟ ਦੇ ਅਤੇ 2 ਲੋਕ ਸੁਜਾਨਪੁਰ ਦੇ ਹਨ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 138 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ।ਜਿਨ੍ਹਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 59 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਆਪਣੇ ਘਰ੍ਹਾਂ ਵਿੱਚ ਰਹਿਣ, ਸਿਹਤ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
Punjab Post Daily Online Newspaper & Print Media