ਪਟਿਆਲਾ 12 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1348 ਸੈਂਪਲਾਂ
ਵਿਚੋਂ 617 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ ਸਾਰੇ ਹੀ ਕੋਵਿਡ ਨੈਗੇਟਿਵ ਪਾਏ ਗਏ ਹਨ।ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਆਵੇਗੀ।ਉਨ੍ਹਾਂ ਦੱਸਿਆ ਕਿ ਖ਼ਾਸ ਤੋਰ ‘ਤੇ ਨਵੇਂ ਉਪਰਾਲੇ ਤਹਿਤ ਪਬਲਿਕ ਡੀਲਿੰਗ ਦੀ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਕਮਾਂਡੋ ਦੇ ਸੈਂਪਲ ਵੀ ਅੱਜ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਲਏ ਗਏ।ਅੱਜ ਬਹਾਦਰਗੜ੍ਹ ਕਮਾਂਡੋ ਟਰੇਨਿੰਗ ਸਕੂਲ ਵਿਚ 40 ਕਮਾਂਡੋ ਦੇ ਸੈਂਪਲ ਲਏ ਗਏ ਹਨ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਅਤੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਜਗ੍ਹਾ ਜਗ੍ਹਾ ਅਤੇ ਦੁਕਾਨਾਂ ‘ਤੇ ਜਾ ਕੇ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਵਿਡ ਤੋਂ ਬਚਾਓ ਲਈ ਸਰਕਾਰ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ। ਮਾਸਕ ਪਾਉਣ, ਹੱਥਾਂ ਨੂੰ ਵਾਰ ਵਾਰ ਧੋਣ, ਸਮਾਜਿਕ ਦੂਰੀ ਬਣਾ ਕੇ ਰੱਖਣ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 720 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ, ਸੈਨੇਟਰੀ ਵਰਕਰਾਂ ਆਦਿ ਦੇ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 11583 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 152 ਕੋਵਿਡ ਪੌਜਟਿਵ, 9884 ਨੈਗੇਟਿਵ ਅਤੇ 1549 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿੱਚੋਂ 3 ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 120 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 29 ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media