ਫਰੀਦਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਮੈਡੀਕਲ, ਪੈਰਾ-ਮੈਡੀਕਲ ਅਤੇ ਮਾਸ ਮੀਡੀਆ ਸਟਾਫ ਵਲੋਂ ਕੋਵਿਡ-19 ਤਹਿਤ ਆਪਣੀਆਂ
ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਫਰੀਦਕੋਟ ਵਲੋਂ ਕੋਵਿਡ-19 ਦੇ ਹੁਣ ਤੱਕ 6610 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 328 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਨਤੀਜਿਆਂ ਵਿੱਚ 328 ਰਿਪੋਰਟਾਂ ਨੈਗੇਟਿਵ ਆਈਆਂ ਹਨ।ਇਸ ਤਰ੍ਹਾਂ ਹੁਣ ਜਿਲਾ ਫਰੀਦਕੋਟ `ਚ ਐਕਟਿਵ ਕੇਸਾਂ ਦੀ ਗਿਣਤੀ 20 ਰਹਿ ਗਈ ਹੈ।
ਉਨਾਂ ਕਿਹਾ ਕਿ ਪਾਜ਼ਟਿਵ ਪਾਏ ਗਏ ਸਾਰੇ ਮਰੀਜ਼ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ `ਚ ਆਈਸੋਲੇਸ਼ਨ ਵਾਰਡ ਵਿੱਚ ਜ਼ੇਰੇ ਇਲਾਜ ਹਨ। ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਅੱਜ ਸਿਹਤ ਵਿਭਾਗ ਦੀ ਟੀਮ ਨੇ 120 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਜਿੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ। ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਹਦਾਇਤ ਕੀਤੀ ਗਈ ਹੈ।
ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਉਹਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ।ਉਨਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਕੰਟਰੋਲ ਰੁਮ ਨੰਬਰ 01639-250947 ਜਾਂ ਟੋਲ-ਫਰੀ ਨੰਬਰ 104 ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media