Saturday, November 7, 2026

ਅਮਰੀਕਾ ਨਿਵਾਸੀ ਗੁਰਚਰਨ ਸਿੰਘ ਰੱਕੜ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਨਿਵਾਸੀ ਪ੍ਰਸਿੱਧ ਸਿੱਖ ਕਾਰੋਬਾਰੀ ਗੁਰਚਰਨ ਸਿੰਘ ਰੱਕੜ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਰੱਕੜ 10 ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ।ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਚਰਨ ਸਿੰਘ ਰੱਕੜ ਦਾ ਚਲਾਣਾ ਦੁੱਖਦਾਈ ਹੈ। ਉਨ੍ਹਾਂ ਨੇ ਅਮਰੀਕਾ ਅੰਦਰ ਸਿੱਖ ਪਛਾਣ ਨੂੰ ਹੋਰ ਉਭਾਰਨ ਵਿਚ ਵੱਡੀ ਭੂਮਿਕਾ ਨਿਭਾਈ ਹੈ।ਮੁੱਖ ਸਕੱਤਰ ਨੇ ਆਖਿਆ ਕਿ ਰੱਕੜ ਬਾਗਾਂ ਦੇ ਕਾਰੋਬਾਰੀ ਵਜੋਂ ਸਫਲ ਕਿਸਾਨ ਸਨ ਅਤੇ ਉਹ ਹਮੇਸ਼ਾ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਤੱਤਪਰ ਰਹਿੰਦੇ ਸਨ। ਫਰਿਜ਼ਨੋ ਨੇੜੇ ਮੰਡੇਰਾ ਵਿਖੇ ਉਨ੍ਹਾਂ ਨੇ ਫਰੂਟ ਦੇ ਕਾਰੋਬਾਰ ਵਿਚ ਵੱਡਾ ਨਾਮਣਾ ਖੱਟਿਆ।ਉਹ ਆਪਣੇ ਕਾਰੋਬਾਰ ਦੇ ਨਾਲ-ਨਾਲ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਵੀ ਕਰਵਾਉਂਦੇ ਰਹਿੰਦੇ ਸਨ। ਇਸ ਦੇ ਨਾਲ ਹੀ ਉਹ ਲੜਕੀਆਂ ਦਾ ਇਕ ਡਿਗਰੀ ਕਾਲਜ ਵੀ ਚਲਾ ਰਹੇ ਸਨ। ਡਾ. ਰੂਪ ਸਿੰਘ ਨੇ ਗੁਰਚਰਨ ਸਿੰਘ ਰੱਕੜ ਦੇ ਚਲਾਣੇ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …