Thursday, November 5, 2026

ਕੌਮੀ ਪ੍ਰਧਾਨ ਬਣਨ ’ਤੇ ਜਥੇਦਾਰ ਰਣੀਕੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਬਣਨ ਉਪਰੰਤ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ।ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਰੋਮੀ ਤੇ ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …