
ਬਠਿੰਡਾ, 14 ਅਕਤੂਬਰ (ਅਵਤਾਰ ਸਿੰਘ ਕੈਂਥ )-ਸਥਾਨਕ ਸ਼ਹਿਰ ਦੇ ਆਟੋ ਰਿਕਸਾ ਡਰਾਇਵਰ ਭਰਾਵਾਂ ਵਲੋਂ ਚੌਥੀਂ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਾਤ ਦੇ ਸਮੇਂ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਸਾਹਿਬ, ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ,ਗੁਰਇੰਦਰਦੀਪ ਸਿੰਘ ਵਾਲਿਆਂ ਅਤੇ ਕਥਾ ਵਾਚਕ ਭਾਈ ਬੂਟਾ ਸਿੰਘ ਨੇ ਸੰਗਤਾਂ ਨੂੰ ਹਰ-ਜੱਸ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਮੂਹ ਆਟੋ ਰਿਕਸ਼ਾ ਡਰਾਇਵਰ ਭਰਾਵਾਂ ਭਾਈ ਕੁਲਦੀਪ ਸਿੰਘ, ਸੁਖਮੰਦਰ ਸਿੰਘ, ਮੇਜਰ ਸਿੰਘ ਆਦਿ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਮਹੇਸ਼ਇੰਦਰ ਸਿੰਘ ਪ੍ਰਧਾਨ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਜੋਗਿੰਦਰ ਸਿੰਘ ਸਾਗਰ ਤੋਂ ਇਲਾਵਾ ਸ਼ਹਿਰ ਦੇ ਸਮੂਹ ਆਟੋ ਰਿਕਸ਼ਾ ਵਾਲਿਆਂ ਨੇ ਪੂਰਨ ਸਹਿਯੋਗ ਦਿੱਤਾ।