Thursday, November 5, 2026

ਸ਼੍ਰੋਮਣੀ ਕਮੇਟੀ ਵਲੋਂ ਗੁ. ਬਾਬਾ ਬੀਰ ਸਿੰਘ ਰੱਤੋਕੇ ਵਿਖੇ ਵਿਰਾਸਤੀ ਬੂਟੇ ਲਗਾਉਣ ਦੀ ਸ਼ੁਰੂਆਤ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ

ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ਼ ਆਰੰਭ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾਉਣ ਦੀ ਆਰੰਭਤਾ ਕੀਤੀ।
                    ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਅੰਦਰ ਇੱਕ-ਇੱਕ ਏਕੜ ਦੇ ਬਾਗ ਲਗਾਉਣ ਦਾ ਫੈਸਲਾ ਕੀਤਾ ਹੈ।ਮਹਿਤਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ।ਜਿਥੇ ਪਹਿਲਾਂ ਵੱਖ-ਵੱਖ ਗੁਰਦੁਆਰਿਆਂ ਦੀ ਪਰੀਕਰਮਾਂ ਅਤੇ ਹੋਰ ਥਾਵਾਂ ’ਤੇ ਬੂਟੇ ਲਗਾਏ ਗਏ ਹਨ, ਉਥੇ ਹੀ ਹੁਣ ਗੁਰੂ ਘਰਾਂ ਦੀਆਂ ਜ਼ਮੀਨਾਂ ਅੰਦਰ ਇੱਕ-ਇੱਕ ਏਕੜ ਰਕਬਾ ਵਿਰਾਸਤੀ ਬਾਗ ਲਗਾਉਣ ਲਈ ਵਰਤਿਆ ਜਾਵੇਗਾ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 40 ਦੇ ਕਰੀਬ ਗੁਰਦੁਆਰਾ ਸਾਹਿਬਾਨ ਅੰਦਰ ਵਿਰਾਸਤੀ ਦਰੱਖ਼ਤਾਂ ਵਾਲੇ ਜੰਗਲ ਸਥਾਪਤ ਕੀਤੇ ਜਾਣਗੇ।ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਨਿੰਮ, ਬੋਹੜ, ਪਿੱਪਲ, ਜਾਮੁਨ, ਬਹੇੜਾ, ਟਾਹਲੀ, ਹਰੜ, ਆਮਲਾ, ਅਰਜੁਨ, ਰੀਠਾ ਆਦਿ ਦੇ ਬੂਟੇ ਲਗਾਏ ਗਏ ਹਨ। ਜਲਦ ਹੀ ਇਨ੍ਹਾਂ ਵਿਚ ਹੋਰ ਵਿਸਥਾਰ ਵੀ ਕੀਤਾ ਜਾਵੇਗਾ।ਜੰਗਲ ਸਥਾਪਤ ਕਰਨ ਦਾ ਮੰਤਵ ਹਰਿਆਵਲ ਭਰਪੂਰ ਵਾਤਾਵਰਨ ਪੈਦਾ ਕਰਨ ਦੇ ਨਾਲ-ਨਾਲ ਪੰਛੀਆਂ ਨੂੰ ਰੈਣ-ਬਸੇਰੇ ਦੇਣਾ ਵੀ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …