ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਇਕ ਸੁਨੀਲ ਦੱਤੀ ਅਤੇ ਕਮਿਸ਼ਨਰ ਨਗਰ ਨਿਗਮ ਕੋਮਲ
ਮਿੱਤਲ ਨਾਲ ਮਿਲ ਕੇ ਟਰਿਲੀਅਮ ਮਾਲ ਦੇ ਬਾਹਰ ਸੜਕਾਂ ਦੇ ਵਿਕਾਸ ਕਾਰਜ਼ਾਂ ਦਾ ਸ਼ੁਭਆਰੰਭ ਕੀਤਾ।ਮੇਅਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਕਰੋਨਾ ਵਾਇਰਸ ਕਰਕੇ ਜਿਹੜੇ ਵਿਕਾਸ ਦੇ ਕੰਮ ਰੁੱਕ ਗਏ ਸਨ, ਉਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਸੇ ਲੜੀ ਤਹਿਤ ਅੱਜ ਉਤਰੀ ਹਲਕੇ ਦੀ ਅਹਿਮ ਸੜਕ ਮਜੀਠਾ ਰੋਡ ਤੋਂ ਪੁਰਾਣੀ ਜੇਲ ਰੋਡ ਤੇ ਕਚਹਿਰੀ ਚੌਕ ਤੱਕ ਸੜਕ ਨਵੀਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ‘ਤੇ ਤਕਰੀਬਨ 2.40 ਕਰੋੜ ਰੁਪੈ ਲਾਗਤ ਆਵੇਗੀ।ਮੇਅਰ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਲਕਿਆਂ ਦੀਆਂ ਸੜਕਾਂ ਦੇ ਵਿਕਾਸ ਦਾ ਕੰਮ 20 ਕਰੋੜ ਰੁਪੈ ਦੀ ਲਾਗਤ ਨਾਲ ਉਲੀਕਿਆ ਗਿਆ ਹੈ ਅਤੇ ਤਕਰੀਬਨ ਹਰ ਹਲਕੇ ਵਿੱਚ ਇਹ ਕੰਮ ਚੱਲ ਰਹੇ ਹਨ।ਉਨਾਂ ਕਿਹਾ ਕਿ ਸ਼ਹਿਰ ਦੀ ਕੋਈ ਵੀ ਵਾਰਡ ਵਿਕਾਸ ਪੱਖੋਂ ਵਾਂਝੀ ਨਹੀਂ ਰਹੇੇਗੀ ਅਤੇ ਫੰਡਾਂ ਦੀ ਕਮੀ ਵੀ ਨਹੀਂ ਆਉੁਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਵੱਲੋਂ ਕਰੋੜਾਂ ਰੁਪੈ ਖਰਚ ਕਰਕੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਪਰ ਇਸ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਦੀ ਸਾਡੀ ਆਪਣੀ ਜਿੰਮੇਵਾਰੀ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਨਗਰ ਨਿਗਮ ਨੂੰ ਸਹਿਯੋਗ ਦੇਣ।
ਇਸ ਮੌਕੇ ਸਮੀਰ ਦੱਤਾ ਕੌਸਲਰ, ਦਪਿੰਦਰ ਸੰਧੂ ਨਿਗਰਾਨ ਇੰਜੀਨੀਅਰ, ਸੰਦੀਪ ਸਿੰਘ ਐਕਸੀਅਨ ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media