Thursday, May 28, 2026

ਖ਼ਾਲਸਾ ਕਾਲਜ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ‘ਸੈਨੇਟਾਈਜੇਸ਼ਨ ਟਨਲ’

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੀ

ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ‘ਸੈਨੇਟਾਈਜੇਸ਼ਨ ਟਨਲ’ ਕਾਲਜ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਜਾਰੀ ਹੁਕਮਾਂ ਤਹਿਤ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਸੈਨੇਟਾਈਜੇਸ਼ਨ ਮਸ਼ੀਨ ਨੂੰ ਕਾਲਜ ਕੰਟੀਨ ਨਾਲ ਸਥਿਤ ਐਡਮਨੀਸਟ੍ਰੇਟਿਵ ਬਲਾਕ ਦੇ ਮੁੱਖ ਦੁਆਰ ’ਤੇ ਸਥਾਪਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਖ਼ਾਲਸਾ ਮੈਨੇਜ਼ਮੈਂਟ ਅਧੀਨ ਸਮੂਹ ਕਾਲਜਾਂ ਅਤੇ ਸਕੂਲਾਂ ’ਚ ਵੀ ਸੈਨੇਟਾਈਜ਼ ਸਟੈਂਡ ਅਤੇ ਟਨਲ ਪ੍ਰਵੇਸ਼ ਨਜ਼ਦੀਕ ਸਥਾਪਿਤ ਕੀਤੇ ਜਾ ਰਹੇ ਹਨ।
        ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਇਹ ਉਚਿਤ ਉਪਰਾਲਾ ਕੀਤਾ ਗਿਆ ਹੈ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਕਾਲਜ ਤੋਂ ਬਾਅਦ ਹੁਣ ਇਥੇ ਸੈਨੇਟਾਈਜੇਸ਼ਨ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਭਰ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਗੰਭੀਰ ਸਥਿਤੀ ’ਚ ਹਰੇਕ ਸੁਰੱਖਿਆ ਨੂੰ ਯਕੀਨੀ ਬਣਾਉਣ ਕਾਲਜ ਦਾ ਮੁੱਢਲਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਕਾਲਜ ਸਟਾਫ਼ ਦੀ ਸੁਰੱਖਿਆ ਸਬੰਧੀ ਕਿਸੇ ਪ੍ਰਕਾਰ ਦਾ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
              ਇਸ ਦੌਰਾਨ ਛੀਨਾ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ‘ਟਨਲ’ ਲਗਾਏ ਜਾਣ ਦੇ ਕੀਤੇ ਗਏ ਕਾਰਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੈਨੇਜ਼ਮੈਂਟ ਵਲੋਂ ਬਾਕੀ ਵਿਦਿਅਕ ਅਦਾਰਿਆਂ ’ਚ ਵੀ ਜਰੂਰਤ ਮੁਤਾਬਕ ਸੈਨੇਟਾਈਜੇਸ਼ਨ ਟਨਲ ਲਗਾਏ ਜਾ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਵਿਦਿਅਕ ਅਦਾਰਿਆਂ ਵਲੋਂ ਬੱਚਿਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਆਧੁਨਿਕ ਤਕਨੀਕ ਦੇ ਸਾਧਨਾਂ ਰਾਹੀਂ ਆਨਲਾਈਨ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …