ਬਠਿੰਡਾ, 13 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਇਕ ਹੋਰ ਮਰੀਜ਼ ਨੇ ਕਰੋਨਾ ਨੂੰ ਮਾਤ ਦਿੱਤੀ ਹੈ।ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਘਰ
ਭੇਜ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਹ 10 ਸਾਲ ਦੀ ਬੱਚੀ ਹੈ।ਜਿਸ ਨੇ ਕਰੋਨਾ ਨੂੰ ਹਰਾ ਕੇ ਜਿੰਦਗੀ ਦੀ ਜੰਗ ਜਿੱਤੀ ਹੈ।ਉਨਾਂ ਨੇ ਦੱਸਿਆ ਕਿ ਜੇਕਰ ਅਸੀਂ ਸਾਵਧਾਨੀਆਂ ਰੱਖੀਏ ਤਾਂ ਇਸ ਬਿਮਾਰੀ ਨੂੰ ਆਪਣੇ ਆਪ ਤੋਂ ਦੂਰ ਰੱਖ ਸਕਦੇ ਹਾਂ।ਜ਼ਿਲੇ ਵਿਚ ਹੁਣ ਤੱਕ 60 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਲਾਂਚ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਜਰੂਰੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਓਧਰ ਅੱਜ 163 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ, ਜਦ ਕਿ ਇੱਕ ਪਾਜ਼ਟਿਵ ਰਿਪੋਰਟ ਪ੍ਰਾਪਤ ਹੋਈ ਹੈ।ਪਾਜ਼ਟਿਵ ਵਿਅਕਤੀ ਅਹਿਮਦਾਬਾਦ ਤੋਂ ਪਰਤਿਆ ਸੀ ਅਤੇ ਘਰ ਵਿਚ ਇਕਾਂਤਵਾਸ ਵਿੱਚ ਸੀ।ਜ਼ਿਲੇ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 3 ਰਹਿ ਗਈ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media