Thursday, July 9, 2026

ਜਿਲ੍ਹੇ ਵਿੱਚ ਸ਼ਨੀਵਾਰ ਨੂੰ 4 ਹੋਰਾਂ ਦੀ ਮੈਡੀਕਲ ਰਿਪੋਰਟ ਆਈ ਕਾਰੋਨਾ ਪਾਜੀਟਿਵ

ਕੁੱਲ ਪਾਜ਼ਟਿਵ 142, 75 ਕਰੋਨਾ ਰਿਕਵਰ, ਐਕਟਿਵ ਕੇਸ 63 ਤੇ ਹੁਣ ਤੱਕ ਮੋਤਾਂ ਚਾਰ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਨੂੰ 295 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 4 ਲੋਕ ਕਰੋਨਾ ਪਾਜੀਟਿਵ ਅਤੇ 291 ਲੋਕ ਕਰੋਨਾ ਨੈਗੇਟਿਵ ਆਏ ਹਨ।ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ ਤਿੰਨ ਲੋਕ ਪੁਲਿਸ ਨਾਲ ਸਬੰਧਤ ਹਨ ਅਤੇ ਇੱਕ ਕਿਸੇ ਹੋਰ ਕਰੋਨਾ ਪਾਜੀਟਿਵ ਦੇ ਸੰਪਰਕ ਵਿੱਚੋਂ ਹੈ।
                       ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਨੂੰ ਕੂਲ 142 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 63 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕੋਵਾ ਐਪ ਡਾਊਂਣਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ , ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …