ਧੂਰੀ, 14 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਪਿੰਡ ਧੂਰਾ ਦੇ ਸਰਪੰਚ ਕਾਂਗਰਸੀ ਆਗੂ ਗੁਰਪਿਆਰ ਧੂਰਾ
ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਯੂ.ਪੀ, ਬਿਹਾਰ ਆਪਣੇ ਘਰਾਂ ਨੂੰ ਵਾਪਸ ਪਰਤੇ ਪ੍ਰਵਾਸੀਆਂ ਦੀ ਕਮੀ ਦਾ ਝੋਨੇ ਦੀ ਬਿਜ਼ਾਈ ‘ਤੇ ਭਾਰੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ।ਪ੍ਰੰਤੂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਵਾਸੀ ਮਜ਼ਦੂਰਾਂ ਨੇ ਮੁੜ ਪੰਜਾਬ ਪਰਤਣਾ ਸ਼ੁਰੂ ਕਰ ਦਿੱਤਾ ਹੈ।ਜਿਸ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ।ਉਹਨਾਂ ਕਿਹਾ ਕਿ ਭਾਵੇਂ ਪ੍ਰਵਾਸੀ ਮਜ਼ਦੂਰਾਂ ਦੀ ਕਮੀ ਦੇ ਚੱਲਦਿਆਂ ਇਸ ਵਾਰ ਪੰਜਾਬੀ ਮਜ਼ਦੂਰ ਵੀ ਟੋਲੀਆਂ ਬਣਾ ਕੇ ਝੋਨੇ ਦੀ ਲਵਾਈ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।ਪ੍ਰੰਤੂ ਪ੍ਰਵਾਸੀ ਮਜ਼ਦੂਰਾਂ ਦੇ ਯੋਗਦਾਨ ਤੋਂ ਬਿਨਾਂ ਇਹ ਕੰਮ ਨਜਿੱਠਣਾ ਕਾਫੀ ਔਖਾ ਸੀ।, ਜਿੰਨਾਂ ਦੀ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬੀ ਭਾਈਚਾਰੇ ਨੇ ਰੱਜ਼ ਕੇ ਮਦਦ ਕੀਤੀ ਹੈ। ਇਸੇ ਲਈ ਇਹ ਮਜ਼ਦੂਰ ਵਾਪਸ ਆ ਕੇ ਆਪਣੇ ਕੰਮਾਂ-ਕਾਰਾਂ ਵਿੱਚ ਲੱਗ ਗਏ ਹਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media