Tuesday, September 15, 2026

ਭਾਜਪਾ ਵਰਕਰ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ – ਯੋਗੇਸ਼ ਗਰਗ

ਲੌਂਗੋਵਾਲ, 14 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਮੰਡਲ ਲੌਂਗੋਵਾਲ ਦੀ ਇੱਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਰਤਨ ਕੁਮਾਰ

ਮੰਗੂ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਭਾਜਪਾ ਮੰਡਲ ਲੌਂਗੋਵਾਲ ਦੇ ਇੰਚਾਰਜ਼ ਯੋਗੇਸ਼ ਗਰਗ, ਭਾਜਪਾ ਜਿਲ੍ਹਾ ਸੰਗਰੂਰ-2 ਦੇ ਮੀਤ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਭਾਜਪਾ ਯੁਵਾ ਮੋਰਚਾ ਦੇ ਆਗੂ ਧੀਰਜ ਗੋਇਲ ਵਿਸ਼ੇਸ਼ ਤੌਰ ‘ਤੇ ਪਹੁੰਚੇ।ਜਿੰਨਾਂ ਦਾ ਜ਼ਿਲ੍ਹਾ ਸੰਗਰੂਰ-2 ਦੇ ਮੀਤ ਪ੍ਰਧਾਨ ਸ਼ਿਸ਼ਨਪਾਲ ਗਰਗ ਅਤੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਵੱਲੋਂ ਸਨਮਾਨਿਤ ਕੀਤਾ ਗਿਆ ।ਯੋਗੇਸ਼ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਇਆ ਜਾਵੇ ਕਿਉਂਕਿ ਸੈਟਰ ਸਰਕਾਰ ਵੱਲੋਂ 150 ਤੋਂ ਵੀ ਵਧੇਰੇ ਲੋਕ ਹਿੱਤ ਦੀਆਂ ਸਕੀਮਾਂ ਪਬਲਿਕ ਦੀ ਭਲਾਈ ਲਈ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੀ ਜਨਤਾ ਭਰਪੂਰ ਲਾਭ ਉਠਾ ਰਹੀ ਹੈ।ਇਸ ਮੌਕੇ ਭਾਜਪਾ ਮੰਡਲ ਲੌਂਗੋਵਾਲ ਦੇ ਆਗੂ ਕੇਵਲ ਚੰਦ ਧੌਲਾ, ਤਰਸੇਮ ਗੁਪਤਾ, ਰਾਜ ਕੁਮਾਰ, ਗੋਰਾ ਲਾਲ, ਸੁਮਿਤ ਮੰਗਲਾ, ਕੇਵਲ ਸ਼ਰਮਾ ਆਦਿ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …