ਲੌਂਗੋਵਾਲ, 14 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ
ਦੇ ਨਿਰਦੇਸ਼ਾਂ ਅਨੁਸਾਰ ਸੰਗਰੂਰ ਬ੍ਰਾਂਚ ਦੇ ਸੇਵਾਦਾਰਾਂ ਭਾਈ ਸੁਖਜੀਤ ਸਿੰਘ ਗੋਗੀ, ਵੈਦ ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ ਅਤੇ ਹੋਰ ਟਰੱਸਟ ਦੇ ਮੈਂਬਰਾਂ ਵਲੋਂ ਜਿਥੇ ਸੰਗਰੂਰ ਨੇੜਲੇ ਦਰਜਨਾਂ ਪਿੰਡਾਂ ਵਿਖੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ, ਉਥੇ ਵੈਦ ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲਿਆਂ ਵਲੋਂ ਸੰਗਰੂਰ ਦੇ ਸਿਵਲ ਹਸਪਤਾਲ ਦੇ ਨਾਲ ਹੋਬੀ ਭਾਵਾ ਕੈਂਸਰ ਹਸਪਤਾਲ ਵਿਖੇ ਤਕਰੀਬਨ ਇਕ ਸਾਲ ਤੋਂ ਚਲਾਏ ਜਾ ਰਹੇ ਪ੍ਰਸ਼ਾਦੇ ਦੇ ਲੰਗਰਾਂ ਦੇ ਨਾਲ-ਨਾਲ ਠੰਡੇ ਮਿੱਠੇ ਪਾਣੀ ਦੀ ਛਬੀਲ ਵੀ ਸ਼ੁਰੂ ਕੀਤੀ ਗਈ।
ਵੈਦ ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲਿਆਂ ਨੇ ਦੱਸਿਆ ਕਿ ਸੰਗਰੂਰ ਦੇ ਸਿਵਲ ਹਸਪਤਾਲ ਦੇ ਨਾਲ ਹੋਬੀ ਭਾਵਾ ਕੈਂਸਰ ਹਸਪਤਾਲ ਵਿਖੇ ਇਲਾਜ ਲਈ ਦਾਖਲ ਹੋਣ ਵਾਲੇ ਮਰੀਜ਼ਾਂ ਤੋਂ ਇਲਾਵਾ ਉਹਨਾਂ ਦੇ ਨਾਲ ਆਉਣ ਵਾਲੇ ਪ੍ਰੀਵਾਰਕ ਮੈਂਬਰਾਂ ਵਾਸਤੇ ਲੰਗਰ ਦੀ ਨਿਭਾਈ ਜਾ ਰਹੀ ਸੇਵਾ ਦੇ ਨਾਲ ਅੱਤ ਦੀ ਪੈ ਰਹੀ ਗਰਮੀ ਨੂੰ ਲੈ ਕੇ ਇਸ ਸਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਅੰਗਦ ਦੇਵ ਸੇਵਾ ਸੁਸਾਇਟੀ ਦੇ ਸੇਵਾਦਾਰ ਭਾਈ ਜਸਵਿੰਦਰ ਸਿੰਘ ਚੱਢਾ ਤੇ ਹੋਰਾਂ ਨਾਲ ਮਿਲ ਕੇ ਸਾਂਝੇ ਤੌਰ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਨਿਰੰਤਰ ਲਗਾਈ ਜਾ ਰਹੀ ਹੈ।ਉਹਨਾਂ ਦੱਸਿਆ ਕਿ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਬਟਾਲੇ ਵਾਲਿਆਂ ਵਲੋਂ ਲੋੜਵੰਦਾਂ ਤੱਕ ਰਾਸ਼ਨ ਦੀਆਂ ਕਿੱਟਾਂ ਪਹੁੰਚਾਉਣ ਦੀ ਸੇਵਾ ਨਿਰੰਤਰ ਜਾਰੀ ਰਹੇਗੀ।
ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਛੋਟਾ ਸਿੰਘ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਕਾਕਾ ਸਿੰਘ ਦਮਦਮਾ ਸਾਹਿਬ ਵਾਲੇ, ਭਾਈ ਭੁਪਿੰਦਰ ਸਿੰਘ ਗਰੇਵਾਲ, ਭਾਈ ਸਤਪਾਲ ਸਿੰਘ, ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਚਾਰਕ ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਇੰਦਰਜੀਤ ਸਿੰਘ ਰਤੀਏ ਵਾਲੇ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ, ਬਾਬਾ ਗੁਰਜੰਟ ਸਿੰਘ ਤਪਾ ਦਰਾਜ ਵਾਲੇ, ਬਾਬਾ ਗੁਰਪ੍ਰੀਤ ਸਿੰਘ ਨਿਰਮਲ ਡੇਰਾ ਨੁਮਾਦਾ, ਬਾਬਾ ਬਲਵਿੰਦਰ ਸਿੰਘ ਛੰਨਾ ਵਾਲੇ, ਬਾਬਾ ਚੋਖਾ ਸਿੰਘ, ਬਾਬਾ ਜਗਰੂਪ ਸਿੰਘ ਕੱਟੂ ਵਾਲੇ, ਬਾਬਾ ਰਣਜੋਧ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਗੁਰਮੀਤ ਸਿੰਘ ਪੇਧਨੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਭਾਈ ਸੋਨੀ ਸਿੰਘ, ਭਾਈ ਪੁਸ਼ਮਿੰਦਰ ਸਿੰਘ ਬਾਲੀਆਂ ਸਮੇਤ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨੇ ਟਰੱਸਟ ਅਤੇ ਵੈਦ ਜੀ ਵੱਲੋਂ ਨਿਭਾਈ ਜਾ ਰਹੀ ਸੇਵਾ ਤੇ ਉਹਨਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media