ਲੁਧਿਆਣਾ, 14 ਜੂਨ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ
ਦੌਰਾਨ 10 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 24 ਹੋਰ ਮਾਮਲੇ ਸਾਹਮਣੇ ਆਏ ਹਨ।ਜਿਨਾਂ ਵਿੱਚੋਂ 23 ਜ਼ਿਲਾ ਲੁਧਿਆਣਾ ਨਾਲ ਅਤੇ 1 ਮਰੀਜ਼ ਹੋਰ ਜ਼ਿਲੇ ਨਾਲ ਸੰਬੰਧਤ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।14 ਜੂਨ 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 205 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 17508 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 16228 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 15748 ਨਤੀਜੇ ਨੈਗੇਟਿਵ ਆਏ ਹਨ, ਜਦਕਿ 1280 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 360 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 120 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 11 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 8 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 205 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਹੁਣ 9894 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2898 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 297 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 1198 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media