ਐਸ.ਏ.ਐਸ ਨਗਰ, 15 ਜੂਨ (ਪੰਜਾਬ ਪੋਸਟ ਬਿਊਰੋ) – ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ
ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।”
ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖਤੀ ਨਾਲ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ।
ਪੰਨੂੰ ਨੇ ਦੱਸਿਆ ਕਿ 1 ਮਈ ਤੋਂ 31 ਮਈ ਤੱਕ ਫੂਡ ਸੇਫਟੀ ਟੀਮਾਂ ਨੇ 1451 ਦੁਕਾਨਾਂ `ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਦਾ ਨਿਪਟਾਰਾ ਕੀਤਾ।ਜਿਹਨਾਂ ਵਿਚ 22 ਕੁਇੰਟਲ 66 ਕਿਲੋਗ੍ਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਨਾਮਕੀਨ ਪੈਕੇਟ, ਬਿਸਕੁੱਟ ਅਤੇ ਮਸਾਲੇ ਸ਼ਾਮਲ ਹਨ।ਟੀਮਾਂ ਨੇ ਹੋਟਲ, ਢਾਬਾ ਅਤੇ ਹਲਵਾਈ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਦੇ ਨਿਰਦੇਸ਼਼ਾਂ ਅਨੁਸਾਰ ਚੰਗੀ ਕੁਆਲਟੀ ਦੀਆਂ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਦੀ ਸਿਖਲਾਈ ਦਿੱਤੀ।
ਪਨੂੰ ਨੇ ਕਿਹਾ, “ਕਿਸੇ ਨੂੰ ਵੀ ਘਟੀਆ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜੋ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਹਨ।ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।”
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media