ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪ੍ਰੈਸ ਬਿਆਨ ਰਾਹੀਂ ਕਿਹਾ
ਕਿ ਮੋਦੀ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤਾ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਕ ਹਫਤੇ ਅੰਦਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 4 ਰੁਪਏ ਦਾ ਵਾਧਾ ਹੋਇਆ ਹੈ।ਇਹ ਵਾਧਾ ਉਸ ਵੇਲੇ ਕੀਤਾ ਜਾ ਰਿਹਾ ਹੈ ਜਦੋ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦੇਸ਼ ਦੇ ਲੋਕ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।ਲੋਕਾਂ ਦੇ ਰੋਜ਼ਗਾਰ ਠੱਪ ਪਏ ਹਨ ਤੇ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਦਾ ਫਿਕਰ ਸਤਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੀ.ਪੀ.ਆਈ (ਐਮ) ਵਲੋਂ ਲੋਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 16 ਜੂਨ ਨੂੰ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦੀ ਮੰਗ ਨੂੰ ਵੀ ਸ਼ਾਮਲ ਕਰ ਕੇ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media