ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਾਲਾਬੰਦੀ ਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਮਾਣਯੋਗ ਵਿਜੈਇੰਦਰ ਸਿੰਗਲਾ ਨੇ ਸਰਕਾਰੀ
ਅਤੇ ਨਿੱਜੀ ਸਕੂਲਾਂ `ਚ ਪੜਨ ਵਾਲੇ ਪਹਿਲੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਨਲਾਈਨ “ਅੰਬੈਸਡਰ ਆਫ ਹੋਪ” ਮੁਕਾਬਲਾ ਸ਼ੁਰੂ ਕੀਤਾ ਸੀ। ਜਿਸ ਰਾਹੀਂ ਘਰਾਂ ਵਿਚ ਬੈਠੇ ਬੱਚੇ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ।ਜੇਤੂ ਬੱਚਿਆਂ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਲਈ ਐਪਲ, ਆਈ.ਪੈਡ ਵਰਗੇ ਅਤੇ ਹੋਰ ਇਨਾਮ ਰੱਖੇ ਗਏ ਸਨ।ਇਸ ਮੁਕਾਬਲੇ ਵਿਚ ਇੱਕ ਲੱਖ ਤੋਂ ਉਪਰ ਬੱਚਿਆਂ ਨੇ ਭਾਗ ਲਿਆ।
ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਅੱਠਵੀਂ ਕਲਾਸ ‘ਚ ਪੜ੍ਹਦੀ ਵਿਦਿਆਰਥਣ ਨਮਨਰੀਤ ਕੌਰ ਇਸ ਮੁਕਾਬਲੇ ਵਿਚ ਜੇਤੂ ਰਹੀ ਹੈ।ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਕੰਵਰ ਨੇ ਵਿਦਿਆਰਥਣ, ਸਟਾਫ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media