Wednesday, May 27, 2026

ਸੋਮਵਾਰ ਨੂੰ 2 ਹੋਰ ਲੋਕਾਂ ਦੀ ਰਿਪੋਰਟ ਆਈ ਕਾਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 147 ਪਾਜ਼ਟਿਵ, 81 ਲੋਕਾਂ ਕਰੋਨਾ ਰਿਕਵਰ, ਐਕਟਿਵ ਕੇਸ 61

ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 2 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ 2 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੁੱਲ 147 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ।ਜਿਨ੍ਹਾਂ ਵਿੱਚੋਂ 81 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 61 ਕੇਸ ਕਰੋਨਾ ਪਾਜ਼ਟਿਵ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ, ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕ ਕੋਵਾ ਐਪ ਡਾਊਨਲੋਡ ਕਰਵਾਓ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ ਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …