Wednesday, March 18, 2026

ਫਰੀਦਕੋਟ ਵਿੱਚ ਮਿਲਿਆ ਕੋਵਿਡ-19 ਦਾ ਇੱਕ ਪਾਜ਼ੀਟਿਵ ਕੇਸ

6 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ `ਚੋਂ ਮਿਲੀ ਛੁੱਟੀ

ਫਰੀਦਕੋਟ 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਮਿਸ਼ਨ ਫਤਿਹ ਤਹਿਤ ਜਿਥੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਵੱਡੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।ਉਥੇ ਕਰੋਨਾ ਤੋਂ ਪੀੜਤ ਮਰੀਜਾਂ ਦਾ ਇਲਾਜ਼ ਵੀ ਸਫਲਤਾ ਪੂਰਵਕ ਚੱਲ ਰਿਹਾ ਹੈ।ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਹੋਰ 6 ਮਰੀਜ਼ ਕਰੋਨਾ ਖਿਲਾਫ ਜੰਗ ਜਿੱਤ ਕੇ ਵਾਪਸ ਘਰਾਂ ਨੂੰ ਪਰਤੇ ਹਨ।
                 ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਵਲੋਂ 6991 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ ਤੇ 6579 ਰਿਪੋਰਟਾਂ ਨੈਗੇਟਿਵ ਆਈਆਂ ਹਨ।229 ਸੈਂਪਲਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।6 ਹੋਰ ਵਿਅਕਤੀਆਂ ਨੂੰ ਅੱਜ ਤੰਦਰੁਸਤ ਹੋਣ ਤੇ ਹਸਪਾਤਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਜਿਲਾ ਫਰੀਦਕੋਟ `ਚ ਐਕਟਿਵ ਕੇਸਾਂ ਦੀ ਗਿਣਤੀ ਹੁਣ 14 ਰਹਿ ਗਏ ਹਨ।ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਸਿਹਤ ਵਿਭਾਗ ਦੀ ਟੀਮ ਨੇ 250 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਜਿੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।
              ਉਨਾਂ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਵਿੱਚ ਕੋਵਿਡ-19 ਦਾ ਇੱਕ ਪਾਜ਼ੀਟਿਵ ਕੇਸ ਸਥਾਨਕ ਡੋਗਰ ਬਸਤੀ ਤੋਂ ਆਇਆ ਹੈ।ਪਾਜ਼ੀਟਿਵ ਆਇਆ 16 ਸਾਲਾ ਲੜਕਾ ਆਪਣੇ ਮਾਤਾ-ਪਿਤਾ ਨਾਲ ਗੁੜਗਾਓਂ ਤੋਂ ਆਇਆ ਸੀ ਅਤੇ ਸਿਹਤ ਵਿਭਾਗ ਨੇ ਪਰਿਵਾਰ ਦੇ ਤਿੰਨਾਂ ਮੈਂਬਰਾਂ ਦਾ ਕੋਰੋਨਾ ਸੈਂਪਲ 12 ਜੂਨ ਨੂੰ ਇਕੱਤਰ ਕੀਤੇ ਸਨ।ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਇਕੱਲੇ ਲੜਕੇ ਦੀ ਹੀ ਰਿਪੋਰਟ ਪਾਜ਼ੀਟਿਵ ਆਈ ਹੈ।ਜਦਕਿ ਮਾਤਾ ਪਿਤਾ ਦੀ ਰਿਪੋਰਟ ਨੈਗੇਟਿਵ ਆਈ ਹੈ।ਪਾਜ਼ੀਟਿਵ ਆਏ ਲੜਕੇ ਨੂੰ ਸਥਾਨਕ ਗੂਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਮਾਤਾ-ਪਿਤਾ ਨੂੰ ਘਰ ਵਿੱਚ ਇਕਾਂਤਵਾਸ ਕਰ ਦਿੱਤਾ ਹੈ।
                ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਅਤੇ ਮੀਡੀਆ ਇੰਚਾਰਜ਼ ਕੋਵਿਡ-19 ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ।ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਦੱਸਿਆ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ `ਚ ਆਏ ਵਿਅਕਤੀਆਂ ਦੀ ਭਾਲ ਲਈ ਯਤਨ ਜਾਰੀ ਹਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …