Monday, November 23, 2026

ਡਿਪਟੀ ਕਮਿਸ਼ਨਰ ਵਲੋਂ ਹੁਸ਼ਿਆਰਪੁਰ ’ਚ ਵਾਪਰੇ ਸੜਕ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤੇ ਜਾਂਚ ਕਰਨ ਦੇ ਆਦੇਸ਼

ਹੁਸ਼ਿਆਰਪੁਰ, 15 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਪਿਛਲੇ ਦਿਨੀਂ ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਵਾਪਰੇ ਸੜਕ ਹਾਦਸੇ ਸਬੰਧੀ ਸਖਤ ਨੋਟਿਸ ਲੈਂਦਿਆਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ ਸੀ।
           ਸ਼੍ਰੀਮਤੀ ਅਪਨੀਤ ਰਿਆਤ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਜਾਂਚ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਹਾਦਸੇ ਬਾਰੇ ਸਬੰਧਿਤ ਐਕਸੀਅਨ ਅਤੇ ਠੇਕੇਦਾਰ ਵਲੋਂ ਵਰਤੀ ਗਈ ਲਾਪ੍ਰਵਾਹੀ ਦੀ ਜਾਂਚ ਕੀਤੀ ਜਾਵੇ ਅਤੇ ਜਾਂਚ ਰਿਪੋਰਟ ਜਲਦੀ ਸੌਂਪੀ ਜਾਵੇ।ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਸਾਹਮਣੇ ਆਉਣ ’ਤੇ ਇਸ ਹਾਦਸੇ ਦੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
            ਡਿਪਟੀ ਕਮਿਸ਼ਨਰ ਨੇ ਸਖਤ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਬਣ ਰਹੀਆਂ ਸੜਕਾਂ ਦੌਰਾਨ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਵਲੋਂ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾਣ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਲਾਪ੍ਰਵਾਹੀ ਕਾਰਨ ਜਾਨ ਲੇਵਾ ਹਾਦਸੇ ਸਾਹਮਣੇ ਆਏ, ਤਾਂ ਸਬੰਧਤ ਐਕਸੀਅਨ ਅਤੇ ਠੇਕੇਦਾਰ ਖਿਲਾਫ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …